ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 32 ਬੋਰ ਅਤੇ 1 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਅਧੀਨ ਪੈਂਦੀ ਤੇਪਲਾ ਪੁਲਿਸ ਚੌਂਕੀ ਦੇ ਇੰਚਾਰਜ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਜਦੋਂ ਟੀ-ਪੁਆਇੰਟ ਪਿੰਡ ਲੂਹੰਡ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਇਕ ਦੇਸੀ ਪਿਸਤੌਲ 315 ਬੋਰ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ। ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਮਾਣਕਮਾਜਰਾ ਸੋਹਾਣਾ ਜ਼ਿਲ੍ਹਾ ਮੋਹਾਲੀ ਵਜੋਂ ਦੱਸੀ। ਥਾਣਾ ਸ਼ੰਭੂ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਖ਼ਿਲਾਫ਼ ਆਰਮ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।