22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ- ਡਾ. ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਪ੍ਰਧਾਨ ਡਾ. ਅਮਿਤ ਸੰਦਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 22-10-2026
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਪ੍ਰਧਾਨ ਡਾ. ਅਮਿਤ ਸੰਦਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੂੰ ਮਤਭੇਦ ਭੁੱਲਾ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਡਾ. ਸੰਦਲ ਨੇ ਕਿਹਾ ਕਿ ਇਸ਼ਤਿਹਾਰਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ, ਨਸ਼ਾ ਤਸਕਰਾਂ ਵਿਰੁੱਧ ਸਖ਼ਤੀ, ਨੌਜਵਾਨਾਂ ਵਿਚ ਜਾਗਰੂਕਤਾ ਅਤੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਗੰਭੀਰ ਯਤਨ ਜ਼ਰੂਰੀ ਹਨ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਸਮੂਹ ਪੰਜਾਬੀਆਂ ਨੂੰ ਸਾਂਝੇ ਉਪਰਾਲੇ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਫੈਕਲਟੀ ਤਰੱਕੀ ਸਮਾਗਮ ਦਾ ਬਰੋਸ਼ਰ ਜਾਰੀ ਅਗਲੀ ਖ਼ਬਰ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਨੇ ਸਰਹਿੰਦ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਹਾ, ਕਿਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।