22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੇ ਦੋ ਕੈਡਿਟਾਂ ਨੇ ਕੀਤੀ ਐਨ. ਡੀ. ਏ. ਲਿਖਤੀ ਪ੍ਰੀਖਿਆ ਪਾਸ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਫ਼ਤਹਿਗੜ੍ਹ ਸਾਹਿਬ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਅਕੈਡਮੀ ਦੇ ਦੋ ਹੋਣਹਾਰ ਵਿਦਿਆਰਥੀਆਂ ਤੇਜਸਵੀਰ ਸਿੰਘ ਤੇ ਅਵਜੋਤ ਸਿੰਘ ਸਿੱਧੂ ਨੇ 13 ਸਤੰਬਰ ਨੂੰ ਹੋਈ ਐਨ.

ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਫ਼ਤਹਿਗੜ੍ਹ ਸਾਹਿਬ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਅਕੈਡਮੀ ਦੇ ਦੋ ਹੋਣਹਾਰ ਵਿਦਿਆਰਥੀਆਂ ਤੇਜਸਵੀਰ ਸਿੰਘ ਤੇ ਅਵਜੋਤ ਸਿੰਘ ਸਿੱਧੂ ਨੇ 13 ਸਤੰਬਰ ਨੂੰ ਹੋਈ ਐਨ. ਡੀ. ਏ. ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਕਮਾਡੈਂਟ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਕੈਡਿਟ ਹੁਣ ਅਗਲੇ ਪੜਾਅ ਐਸ. ਐਸ. ਬੀ. ਇੰਟਰਵਿਊ ਦੀ ਤਿਆਰੀ ਕਰਨਗੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਸਟਾਫ਼ ਦੀ ਲਗਨ ਦੀ ਸ਼ਲਾਘਾ ਕੀਤੀ। ਇਸ ਮੌਕੇ ਅਕੈਡਮੀ ਦੇ ਮੁਖੀ ਡਾ . ਮਨੀਸ਼ ਗੋਗਨਾ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਡੇ ਕੈਡਿਟਾਂ ਦੀ ਸਖ਼ਤ ਮਿਹਨਤ ਤੇ ਅਕੈਡਮੀ ਦੇ ਅਨੁਸ਼ਾਸਨ ਦਾ ਨਤੀਜਾ ਹੈ। ਇਸ ਮੌਕੇ ਟਰੱਸਟੀ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੁੱਟਾ ਤੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੋਵੇਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਟਰੱਸਟ ਦਾ ਮਕਸਦ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਫ਼ੌਜ ਵਿਚ ਅਫ਼ਸਰ ਬਣਾਉਣਾ ਹੈ ਤੇ ਇਹ ਸਫਲਤਾ ਉਸੇ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਹ ਅਕੈਡਮੀ ਪੰਜਾਬ ਦੇ ਬੱਚਿਆਂ ਨੂੰ ਘੱਟ ਖਰਚੇ ’ਤੇ ਉੱਚ ਪੱਧਰੀ ਸਿੱਖਿਆ ਤੇ ਫ਼ੌਜੀ ਟਰੇਨਿੰਗ ਪ੍ਰਦਾਨ ਕਰ ਰਹੀ ਹੈ। ਅਕੈਡਮੀ ਪ੍ਰਬੰਧਕਾਂ ਨੇ ਦੋਵਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਡੀ. ਬੀ. ਯੂ. ਦੀ ਵਿਦਿਆਰਥਣ ਸਪਨਾ ਨੇ ਜਿੱਤਿਆ ਪੰਜਾਬ ਓਪਨ ਰਾਜ ਪੱਧਰੀ ਯੋਗਾਸਨ ਮੁਕਾਬਲੇ ’ਚ ਸੋਨ ਤਗਮਾ ਅਗਲੀ ਖ਼ਬਰ ਕੁਝ ਹੀ ਮਿੰਟਾਂ ’ਚ ਵਿਧਾਨ ਸਭਾ ਦੀ ਕਾਰਵਾਈ ਖ਼ਤਮ ਕਰਕੇ ਸਵਾਲਾਂ ਤੋਂ ਭੱਜੀ ‘ਆਪ’ ਸਰਕਾਰ- ਜਗਦੀਪ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।