22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਸਲੇਮਪੁਰ ’ਚ ਦਰਜਨਾਂ ਨੌਜਵਾਨ ‘ਆਪ’ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਸਲੇਮਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਦਰਜਨਾਂ ਨੌਜਵਾਨ ‘ਆਪ’ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਹਰਦੀਪ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁੱਖਮਨ ਸਿੰਘ, ਜੱਗਾ ਸਿੰਘ, ਰਾਧੇ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਧੰਨਾ, ਗੁਰਵਿੰਦਰ ਗੁਰੀ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਸਮੀਰ ਖਾਨ ਆਦਿ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਸਲੇਮਪੁਰ ਵਿਚ ‘ਆਪ’ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦੇ ਹੋਏ। ਅਜੀਤ ਤਸਵੀਰ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਸਲੇਮਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਦਰਜਨਾਂ ਨੌਜਵਾਨ ‘ਆਪ’ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਹਰਦੀਪ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁੱਖਮਨ ਸਿੰਘ, ਜੱਗਾ ਸਿੰਘ, ਰਾਧੇ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਧੰਨਾ, ਗੁਰਵਿੰਦਰ ਗੁਰੀ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਸਮੀਰ ਖਾਨ ਆਦਿ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ, ਲੁੱਟ-ਖੋਹ, ਚੋਰੀਆਂ, ਨਸ਼ਿਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਜਿਸ ਕਰਕੇ ਲੋਕ ‘ਆਪ’ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਲੋਕ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ ਅਤੇ ਉਹ ‘ਆਪ’ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਲਈ ਤਿਆਰ ਬੈਠੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਤਰੱਕੀ ਅਤੇ ਮਜ਼ਬੂਤੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀ ਲੋੜ ਹੈ। ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਸਲੇਮਪੁਰ ਦੇ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਹੇ ਸੰਗਠਨ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ। ਇਸ ਮੌਕੇ ’ਤੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਕਿਸਾਨ ਕਾਂਗਰਸ ਬਲਾਕ ਖੇੜਾ ਦੇ ਪ੍ਰਧਾਨ ਗੁਰਜੰਟ ਸਿੰਘ ਸਲੇਮਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਸਾਬਕਾ ਸਰਪੰਚ ਕਰਮਜੀਤ ਸਿੰਘ ਸੁਹਾਗਹੇੜੀ, ਸੰਤ ਰਾਮ ਤੇ ਗੁਰਸੇਵਕ ਸਿੰਘ ਭੋਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਰਸਾਲਪੁਰ ’ ਚ ਮੈਡੀਕਲ ਸਟੋਰ ਵਿਖੇ ਚੋਰੀ ਨਕਾਬਪੋਸ਼ ਚੋਰਾਂ ਵਲੋਂ ਨਕਦੀ ਚੋਰੀ ਅਗਲੀ ਖ਼ਬਰ ਡੀ. ਬੀ. ਯੂ. ਦੀ ਵਿਦਿਆਰਥਣ ਸਪਨਾ ਨੇ ਜਿੱਤਿਆ ਪੰਜਾਬ ਓਪਨ ਰਾਜ ਪੱਧਰੀ ਯੋਗਾਸਨ ਮੁਕਾਬਲੇ ’ਚ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।