24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ’ਚ ਬਣ ਰਹੇ ਖੇਡ ਮੈਦਾਨਾਂ ਦੀ ਜਾਂਚ ਹੋਣ ’ਤੇ ਵੱਡਾ ਘਪਲਾ ਸਾਹਮਣੇ ਆਵੇਗਾ- ਬਲਜੀਤ ਸਿੰਘ ਭੁੱਟਾ ਖੇਡ ਮੈਦਾਨ ਵਿਚ ਚੱਲ ਰਹੇ ਨਿਰਮਾਣ ਕਾਰਜ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਸੰਗਤਪੁਰ ਸੋਂਢੀਆਂ ਵਿਖੇ ਬਣਾਏ ਜਾ ਰਹੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਵਿਚ ਵੱਡੀ ਲਾਪਰਵਾਹੀ ਤੇ ਘਟੀਆ ਸਮਗਰੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਟਾ ਨੇ ਕਿਹਾ ਕਿ ਪੰਜਾਬ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਜਾਂਚ ਸੀ.

ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਖੇਡ ਮੈਦਾਨ ਸੰਗਤਪੁਰ ਸੋਂਢੀਆਂ ਵਿਚ ਕਰਵਾਏ ਨਿਰਮਾਣ ਕਾਰਜ ਨੂੰ ਦਿਖਾਉਂਦੇ ਹੋਏ ਨਾਲ ਹੋਰ ਆਗੂ। ਅਜੀਤ ਤਸਵੀਰ 24-10-2026
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਸੰਗਤਪੁਰ ਸੋਂਢੀਆਂ ਵਿਖੇ ਬਣਾਏ ਜਾ ਰਹੇ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਵਿਚ ਵੱਡੀ ਲਾਪਰਵਾਹੀ ਤੇ ਘਟੀਆ ਸਮਗਰੀ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਟਾ ਨੇ ਕਿਹਾ ਕਿ ਪੰਜਾਬ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਜਾਂਚ ਸੀ. ਬੀ. ਆਈ. ਜਾਂ ਉੱਚ ਪੱਧਰੀ ਏਜੰਸੀ ਕਰੇ ਤਾਂ ਵੱਡਾ ਘਪਲਾ ਸਾਹਮਣੇ ਆਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਸਮੇਂ ਗ੍ਰਾਮ ਪੰਚਾਇਤਾਂ ਨੂੰ ਪਾਸੇ ਕਰਕੇ ਟੈਂਡਰ ਰਾਹੀਂ ਹੋਰ ਕੰਪਨੀਆਂ ਤੋਂ ਕੰਮ ਕਰਵਾ ਕੇ ਗ੍ਰਾਮ ਪੰਚਾਇਤਾਂ ਦੇ ਹੱਕਾਂ ਨੂੰ ਖੋਇਆ ਹੈ ਜੋ ਕਿ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਦੀ ਚਾਰਦੀਵਾਰੀ ਲਈ ਲਗਾਏ ਜਾ ਰਹੇ ਜੰਗਲਿਆਂ ਦੇ ਨੀਚੇ ਪਾਇਆ ਗਿਆ ਮੈਟੀਰੀਅਲ ਘਟੀਆ ਕਿਸਮ ਦਾ ਹੋਣ ਕਰਕੇ ਇਹ ਜੰਗਲੇ ਹੱਥਾਂ ਨਾਲ ਹੀ ਉੱਖੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਗ੍ਰਾਂਟਾਂ ਅਤੇ ਆਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਇਸ ਤਰ੍ਹਾਂ ਦੁਰਵਰਤੋਂ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਨਿਰਮਾਣ ਕਾਰਜਾਂ ਵਿਚ ਘਟੀਆ ਸਮਗਰੀ ਦੀ ਵਰਤੋਂ ਸਿੱਧੇ ਤੌਰ ’ਤੇ ਵੱਡੇ ਭ੍ਰਿਸ਼ਟਾਚਾਰ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖੇਡ ਮੈਦਾਨ ਵਿਚ ਚੱਲ ਰਹੇ ਇਸ ਨਿਰਮਾਣ ਕਾਰਜ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਕੇ ਸਬੰਧਿਤ ਠੇਕੇਦਾਰ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਖੇਡ ਮੈਦਾਨ ਦਾ ਨਿਰਮਾਣ ਮਿਆਰੀ ਅਤੇ ਮਜ਼ਬੂਤ ਤਰੀਕੇ ਨਾਲ ਹੋ ਸਕੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਖੇਡ ਮੈਦਾਨ ਦੀ ਮਿਣਤੀ ਦੁਬਾਰਾ ਹੋਣੀ ਚਾਹੀਦੀ ਹੈ, ਕਿਉਂਕਿ ਗਰਾਊਂਡ ਦਾ ਕੁੱਝ ਹਿੱਸਾ ਬਿਨਾਂ ਕੋਈ ਕੰਮ ਕੀਤੇ ਹੀ ਛੱਡ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਦੇ ਸਾਬਕਾ ਪੰਚ ਰਮੇਸ਼ ਕੁਮਾਰ ਭੋਲਾ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਕੀਤੀ ਗਈ, ਤਾਂ ਪੰਚਾਇਤ ਨੇ ਇਹ ਆਖ ਕੇ ਪੱਲਾ ਝਾੜ ਦਿੱਤਾ ਕਿ ਇਹ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਇਸ ਮੌਕੇ ਜਰਨੈਲ ਸਿੰਘ ਖ਼ਾਲਸਾ ਪ੍ਰਧਾਨ ਬੀ.ਸੀ ਵਿੰਗ, ਰਜਿੰਦਰ ਸਿੰਘ ਨੰਬੜਦਾਰ, ਸਵਰਨ ਸਿੰਘ ਭੁੱਲਰ, ਸਤਪਾਲ ਸਿੰਘ, ਗੁਰਮੇਲ ਸਿੰਘ, ਗੁਰਚਰਨ ਸਿੰਘ, ਹਰਮਿੰਦਰ ਸਿੰਘ, ਮਨਿੰਦਰ ਸਿੰਘ, ਗੁਰਦੀਪ ਸਿੰਘ, ਦਿਨੇਸ਼ ਕੁਮਾਰ ਤੇ ਗੁਰਬਖ਼ਸ਼ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਗਸਿਪਾ ਨੇ ਰੈਂਪ ਅਧੀਨ ਉੱਨਤ ਸਮਰੱਥਾ-ਨਿਰਮਾਣ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫ਼ਤ- ਐੱਸ.ਐਮ.ਓ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।