25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੀ.ਆਈ.ਐਮ.ਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਭਾਸ਼ਨ ਮੁਕਾਬਲਾ ਕਰਵਾਇਆ ਸ਼ਾਂਤੀ, ਏਕਤਾ ਅਤੇ ਸਹਿਯੋਗ ਰਾਹੀਂ ਬਿਹਤਰ ਸੰਸਾਰ ਦੀ ਸਿਰਜਣਾ ਦਾ ਦਿੱਤਾ ਸੰਦੇਸ਼

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਅਗਵਾਈ ਹੇਠ ਭਾਸ਼ਣ ਮੁਕਾਬਲਾ ਕਰਵਾਇਆ ਗਿਆ।

ਅਜੀਤ ਡੈਸਕ 25-10-2026
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਅਗਵਾਈ ਹੇਠ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਐਨ.ਐਸ.ਐਸ ਕੋਆਰਡੀਨੇਟਰ ਕਾਰਤਿਕ ਸ਼ਰਮਾ ਅਤੇ ਨਵਜੋਤ ਕੌਰ, ਸਹਾਇਕ ਪ੍ਰੋਫੈਸਰਾਂ ਦੀ ਦੇਖ-ਰੇਖ ਹੇਠ ਕੀਤਾ ਗਿਆ। ਮੁਕਾਬਲੇ ਦਾ ਵਿਸ਼ਾ ‘ਸ਼ਾਂਤੀ, ਏਕਤਾ ਅਤੇ ਸਹਿਯੋਗ ਰਾਹੀਂ ਇਕ ਬਿਹਤਰ ਸੰਸਾਰ ਦਾ ਨਿਰਮਾਣ’ ਸੀ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਵਿਸ਼ਵ ਸ਼ਾਂਤੀ ਦੀ ਮਹੱਤਤਾ, ਵੱਖ-ਵੱਖ ਦੇਸ਼ਾਂ ਵਿਚਕਾਰ ਆਪਸੀ ਸਹਿਯੋਗ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ਇਸ ਮੌਕੇ ਬੀ.ਬੀ.ਏ ਪੰਜਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਸੰਗੀਤਾ, ਸੰਧਿਆ ਅਤੇ ਕਸ਼ਿਸ਼ ਤੋਂ ਇਲਾਵਾ ਐਮ.ਬੀ.ਏ ਤੀਜੇ ਸਮੈਸਟਰ ਦੀ ਵਿਦਿਆਰਥਣ ਮਧੂਬਾਲਾ ਨੇ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਸ਼ਾਂਤੀ, ਏਕਤਾ ਅਤੇ ਸਹਿਯੋਗ ਇਕ ਬਿਹਤਰ ਸਮਾਜ ਅਤੇ ਉੱਜਵਲ ਭਵਿੱਖ ਦੀ ਸਿਰਜਣਾ ਲਈ ਬੁਨਿਆਦੀ ਥੰਮ੍ਹ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਦੀ ਅਹਿਮ ਜ਼ਿੰਮੇਵਾਰੀ ਹੈ ਕਿ ਉਹ ਆਪਸੀ ਮਤਭੇਦਾਂ ਨੂੰ ਦੂਰ ਕਰਦਿਆਂ ਸਹਿਣਸ਼ੀਲਤਾ, ਭਾਈਚਾਰੇ ਅਤੇ ਮਨੁੱਖਤਾ ਦੀਆਂ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਅਤੇ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੀ ਮਜ਼ਬੂਤੀ ਤੋਂ ਵਿਰੋਧੀ ਧਿਰਾਂ ਵਿਚ ਘਬਰਾਹਟ-ਭੁੱਟਾ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਰਣਜੋਧ ਸਿੰਘ ਹਡਾਣਾ ਨੇ ਕੁੱਲੇਮਾਜਰਾ ਦੇ ਪਰਿਵਾਰਾਂ ਨੂੰ ਪ੍ਰਾਪਰਟੀ ਦੇ ਦਿੱਤੇ ਦਸਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।