25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੜਕ ਪਾਰ ਕਰਦਿਆਂ ਕੈਂਟਰ ਨੇ ਮਾਰੀ ਟੱਕਰ, ਮੌਕੇ ’ਤੇ ਮੌਤ

ਰਾਜਪੁਰਾ, 24 ਅਕਤੂਬਰ (ਜੀ. ਪੀ.

ਅਜੀਤ ਡੈਸਕ 25-10-2026
ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਮਾਰਗ (ਤੇਪਲਾ ਰੋਡ) ’ਤੇ ਸੜਕ ਪਾਰ ਕਰਦਿਆਂ ਕੈਂਟਰ ਵਲੋਂ ਇਕ ਵਿਅਕਤੀ ’ਚ ਟੱਕਰ ਮਾਰ ਦੇਣ ’ਤੇ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦਿਨੇਸ਼ ਕੁਮਾਰ ਵਾਸੀ ਜਾਮੁਨੀਹਾ ਕੱਛ ਜ਼ਿਲ੍ਹਾ ਉਨਾਓ ਉੱਤਰ ਪ੍ਰਦੇਸ਼ ਹਾਲ ਆਬਾਦ ਪਿੰਡ ਰਾਜਗੜ੍ਹ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਸਾਂਢੂ ਦਾ ਲੜਕਾ ਅਸੀਸ ਪੁੱਤਰ ਬਾਬੂ ਵਾਸੀ ਮੁਹੱਲਾ ਘਸਿਆਰੀ ਮੰਡੀ ਉੱਤਰ ਪ੍ਰਦੇਸ਼ ਜੋ ਕਿ ਪਿੰਡ ਰਾਜਗੜ੍ਹ ਨੇੜੇ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਕੈਂਟਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕੈਂਟਰ ਚਲਾਉਂਦਿਆਂ ਉਸ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਅਸੀਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਰਣਜੋਧ ਹਡਾਣਾ ਨੇ ਪਿੰਡ ਕਰਤਾਰਪੁਰ ਦੇ 180 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ’ ’ਚ ਪਿੰਡ ਚਪਰਾਹੜ ਦੀ ਧੀ ਪਰਮਿੰਦਰ ਕੌਰ ਨੇ ਚਮਕਾਇਆ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।