25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹਲਕਾ ਇੰਚਾਰਜ ਰਾਜੂ ਖੰਨਾ ਅਤੇ ਬੀਬੀ ਕਿਰਨਦੀਪ ਕੌਰ ਖੰਨਾ ਕਰਨਗੇ ਸੰਬੋਧਨ

ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ 25-10-2026
ਅਮਲੋਹ, 24 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸ਼ਾਮ 3.30 ਵਜੇ ਦੇ ਕਰੀਬ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਸਮੇਂ ਸਿਰ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਕਾਰਨ ਪੰਜਾਬ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ-ਰਾਜੂ ਖੰਨਾ ਪਰਵਿੰਦਰ ਸਿੰਘ ਝੋਟ... ਅਗਲੀ ਖ਼ਬਰ ਰਣਜੋਧ ਹਡਾਣਾ ਨੇ ਪਿੰਡ ਕਰਤਾਰਪੁਰ ਦੇ 180 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।