26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਧਾਇਕ ਰਾਏ ਨੇ ਵੱਖ-ਵੱਖ ਪਿੰਡਾਂ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕਾਨਾ ਹੱਕਾਂ ਦੇ ਕਾਗ਼ਜ਼ਾਤ ਵੰਡੇ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇਣਾ ਅਹਿਮ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਪਿੰਡ ਰਿਊਣਾ ਉੱਚਾ, ਹਲੋਤਾਲੀ, ਤਾਣਾ, ਰਿਊਣਾ ਭੋਲਾ, ਜਿਉਣਪੂਰਾ, ਜਲਵੇੜੀ ਧੂੰਮੀ, ਸਾਧੂਗੜ੍ਹ, ਰਾਮਗੜ੍ਹ ਸੈਣੀਆਂ, ਮਹਿਤਾਬਗੜ੍ਹ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਗ਼ਜ਼ਾਤ ਦੀ ਵੰਡ ਕਰਨ ਮੌਕੇ ਕੀਤਾ।

ਅਜੀਤ ਡੈਸਕ 26-10-2026
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇਣਾ ਅਹਿਮ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਪਿੰਡ ਰਿਊਣਾ ਉੱਚਾ, ਹਲੋਤਾਲੀ, ਤਾਣਾ, ਰਿਊਣਾ ਭੋਲਾ, ਜਿਉਣਪੂਰਾ, ਜਲਵੇੜੀ ਧੂੰਮੀ, ਸਾਧੂਗੜ੍ਹ, ਰਾਮਗੜ੍ਹ ਸੈਣੀਆਂ, ਮਹਿਤਾਬਗੜ੍ਹ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਗ਼ਜ਼ਾਤ ਦੀ ਵੰਡ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਲਾਲ ਲਕੀਰ ਅੰਦਰ ਸਥਿਤ ਘਰਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣਾ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਜ਼ਿੰਦਗੀ ਦੀ ਮਹੱਤਵਪੂਰਨ ਸੰਪਤੀ ਵੀ ਹੁੰਦਾ ਹੈ। ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਬਾਰੇ ਭਰੋਸਾ ਅਤੇ ਸੁਰੱਖਿਆ ਦੀ ਭਾਵਨਾ ਮਿਲਦੀ ਹੈ। ਪੰਜਾਬ ਸਰਕਾਰ ਵਲੋਂ ਇਸ ਯੋਜਨਾ ਰਾਹੀਂ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਲੋੜ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਗਏ ਹਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਲੋਕਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਵਿਚ ਸਥਿਰਤਾ ਲਿਆਉਣ ਵਿਚ ਸਹਾਈ ਹੁੰਦੀਆਂ ਹਨ। ਇਸ ਮੌਕੇ ਜਗਜੀਤ ਸਿੰਘ, ਦੀਪ ਕੁਮਾਰ ਸਾਬਕਾ ਸਰਪੰਚ, ਗੁਰਜੰਟ ਸਿੰਘ ਨੰਬੜਦਾਰ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਸਿੰਘ ਪੰਚ, ਦੀਦਾਰ ਸਿੰਘ, ਸੁਬੇਗ ਸਿੰਘ, ਲਖਵਿੰਦਰ ਸਿੰਘ ਫ਼ੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਮੁਫ਼ਤ ਅੱਖਾਂ ਦਾ ਚੈੱਕਅੱਪ ਅਪਰੇਸ਼ਨ ਅਤੇ ਖ਼ੂਨਦਾਨ ਕੈਂਪ 30 ਨੂੰ ਅਗਲੀ ਖ਼ਬਰ ਮਨਜਿੰਦਰ ਸਿੰਘ ਰੋਮੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਜਸਟਿਸ ਜ਼ੋਰਾ ਸਿੰਘ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।