27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਕਰਾਂਗੇ-ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਅੱਜ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਸੰਗਤਾਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ।

ਅਜੀਤ ਡੈਸਕ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਅੱਜ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਸੰਗਤਾਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਮਨੁੱਖੀ ਕਦਰਾਂ ਕੀਮਤਾਂ ਲਈ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ, ਕਿਉਂਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸੂਬੇ ਅਤੇ ਦੇਸ਼ ਦੀ ਤਰੱਕੀ ਸੰਭਵ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਾਰੇ ਧਾਰਮਿਕ ਸਮਾਗਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ, ਜਿਸ ਨਾਲ ਸਾਡੀ ਭਾਈਚਾਰਕ ਸਾਂਝ ਮਜ਼ਬੂਤ ਹੋਵੇ। ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਂਦੇ ਹਨ ਤਾਂ ਅਸੀਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਨਾਂਅ ਤੇ ਪੰਜਾਬ ਅੰਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਨੂੰ ਪੂਰਾ ਕਰਾਂਗੇ, ਇਸ ਦੇ ਨਾਲ ਹੀ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਬਣੇ ਭਗਵਾਨ ਵਾਲਮੀਕਿ ਜੀ ਦੇ ਮੰਦਿਰਾਂ ਅਤੇ ਅਧੂਰੀਆਂ ਪਈਆਂ ਧਰਮਸ਼ਾਲਾਵਾਂ ਨੂੰ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਰਾਜਪੂਤ, ਐਡਵੋਕੇਟ ਆਸ਼ਾ ਸੂਦ, ਮੁਨੀਸ਼ ਵਰਮਾ, ਵਿਪਨ ਵਰਮਾ, ਸੁਨੀਲ ਵਰਮਾ ਸੋਨੂੰ ਓ.ਪੀ. ਜਿਊਲਰਜ਼, ਮੋਹਨ ਸਿੰਘ ਭਟਮਾਜਰਾ, ਗੁਰਵਿੰਦਰ ਕੌਰ, ਕਾਕਾ ਸਿੰਘ ਮੁੱਲਾਂਪੁਰ ਖ਼ੁਰਦ, ਅਮਰਜੀਤ ਸਿੰਘ, ਬਾਬੂ ਸਿੰਘ ਡਡਿਆਣਾ, ਬਲਵਿੰਦਰ ਸਿੰਘ ਗੋਗੀ, ਗੁਰਮੇਲ ਕੌਰ, ਗੁਰਮੇਲ ਸਿੰਘ, ਪ੍ਰੇਮ ਸਿੰਘ ਪਤਾਰਸੀ ਕਲਾਂ, ਮਨਜੀਤ ਕੌਰ ਮੱਠੀ, ਸਤਵਿੰਦਰ ਸਿੰਘ, ਸਰਦਾਰਾ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਜਗੀਰ ਸਿੰਘ ਬੋਰਾਂ, ਸ਼ਾਮ ਸਿੰਘ ਮੰਡੋਫਲ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਲਾਡੀ ਹਮਾਯੂੰਪੁਰ, ਰਜੀਵ ਕੁਮਾਰ ਸ਼ਰਮਾ, ਡਾ. ਭੁਪਿੰਦਰ, ਜਗਵੀਰ ਸਿੰਘ ਤਰਖੇੜੀ, ਜਗਜੀਤ ਸਿੰਘ ਚੀਮਾ, ਅਸ਼ੋਕ ਕੁਮਾਰ ਤਲਾਣੀਆਂ, ਬਲਦੇਵ ਸਿੰਘ ਚੌਰਵਾਲਾ, ਗੁਰਦੀਪ ਸਿੰਘ ਭਾਗਨਪੁਰ ਤੇ ਸੁਖਵੀਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ-3 ਜ਼ਖ਼ਮੀ ਅਗਲੀ ਖ਼ਬਰ ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਦੀ ਇਆਲ਼ੀ ਨੇ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।