27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜੂ ਖੰਨਾ ਵੱਖ-ਵੱਖ ਥਾਈਂ ਹੋਏ ਨਤਮਸਤਕ ਸਮੁੱਚੀਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਦਿੱਤੀ ਵਧਾਈ

ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਇਕਬਾਲਦੀਪ ਸੰਧੂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਿ ਸ਼ਕਤੀ ਕਲੱਬ ਪ੍ਰੇਮ ਨਗਰ ਮੰਡੀ ਗੋਬਿੰਦਗੜ੍ਹ ਦੀਆਂ ਸੰਗਤਾਂ ਅਤੇ ਵਾਲਮੀਕਿ ਮੰਦਰ ਕਮੇਟੀ ਗਊਸ਼ਾਲਾ ਰੋਡ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 27-10-2026
ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਇਕਬਾਲਦੀਪ ਸੰਧੂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਿ ਸ਼ਕਤੀ ਕਲੱਬ ਪ੍ਰੇਮ ਨਗਰ ਮੰਡੀ ਗੋਬਿੰਦਗੜ੍ਹ ਦੀਆਂ ਸੰਗਤਾਂ ਅਤੇ ਵਾਲਮੀਕਿ ਮੰਦਰ ਕਮੇਟੀ ਗਊਸ਼ਾਲਾ ਰੋਡ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਗਵਾਨ ਵਾਲਮੀਕਿ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਤੇ ਵਾਲਮੀਕਿ ਸਮਾਜ ਦੇ ਲੋਕਾਂ ਨਾਲ ਪ੍ਰਗਟ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੋਹਣ ਸਿੰਘ ਆਦਿਵਾਸੀ, ਬੀਬੀ ਪਿੰਕੀ ਰਾਣੀ ਅਤੇ ਡੈਨੀ ਪਾਰਚਾ ਦੀ ਅਗਵਾਈ ਵਿਚ ਸਮੁੱਚੀਆਂ ਪ੍ਰਬੰਧਕ ਕਮੇਟੀਆਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸਮੁੱਚੀਆਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ ਸਨ। ਇਨ੍ਹਾਂ ਸਮਾਗਮਾਂ ਵਿਚ ਜਥੇਦਾਰ ਜਰਨੈਲ ਸਿੰਘ ਮਾਜਰੀ, ਸੰਦੀਪ ਕੁਮਾਰ, ਅਨਿਲ ਬਰਾੜ, ਚਰਨਜੀਤ ਚੰਨਾ, ਪਰਮਜੀਤ ਪੰਮੀ, ਸੋਨੂੰ, ਮੰਗਤ ਰਾਮ, ਸੰਦੀਪ ਬਰਾੜ, ਪਾਲਾ ਚੌਧਰੀ, ਸਕਿੰਦਰ ਘਈ, ਰਾਹੁਲ ਕੁਮਾਰ, ਕਾਰਤਿਕ ਕਲਿਆਣ, ਬੰਸ ਬਰਾੜ, ਸ਼ਾਲੂ ਰਾਣੀ, ਪੂਜਾ ਰਾਣੀ, ਸੀਮਾ ਰਾਣੀ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਪ੍ਰਿੰਸ ਵੱਖ-ਵੱਖ ਮੰਦਰਾਂ ਵਿਚ ਹੋਏ ਨਤਮਸਤਕ ਅਗਲੀ ਖ਼ਬਰ ਲਖਬੀਰ ਸਿੰਘ ਬੈਂਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।