27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸੀ ਆਗੂ ਜੱਗੀ ਰਾਏਪੁਰ ਨੇ ਕਾਂਗਰਸ ਦੇ ਅਬਜ਼ਰਵਰ ਸਰਬਜੀਤ ਸੰਧੂ ਨਾਲ ਕੀਤੀ ਮੁਲਾਕਾਤ

ਖਮਾਣੋਂ, 26 ਅਕਤੂਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਅਬਜ਼ਰਵਰ ਸਰਬਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਅਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 27-10-2026
ਖਮਾਣੋਂ, 26 ਅਕਤੂਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਅਬਜ਼ਰਵਰ ਸਰਬਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਅਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਵਰਕਰਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਬਸੀ ਪਠਾਣਾਂ, ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ, ਪਰਮਜੀਤ ਸਿੰਘ ਪੰਮਾ, ਬਲਬੀਰ ਸਿੰਘ, ਗੁਰਸੇਵਕ ਸਿੰਘ ਅਤੇ ਕੁਲਵੰਤ ਸਿੰਘ ਨੰਦਪੁਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ-ਬੀਬਾ ਬਹਿਸ਼ਤਾ ਸਿੰਘ ਵਾਰਡ ਨੰ. 5 ਵਿਚ ਕਾਂਗਰਸ ਪ... ਅਗਲੀ ਖ਼ਬਰ ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।