ਸੂਬੇ ਵਿਚ ਨਸ਼ਿਆਂ ਤੇ ਅਮਨ-ਕਾਨੂੰਨ ਦੀ ਸਥਿਤੀ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਰਾਜੂ ਖੰਨਾ
ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਪਾਰਟੀ ਦੇ ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ ਦੀ ਅਗਵਾਈ ਹੇਠ ਵਾਰਡ ਨੰ. 12 ਅਮਲੋਹ ਵਿਖੇ ਕਰਵਾਈ ਗਈ ਮੀਟਿੰਗ ਨੇ ਵੱਡੇ ਇਕੱਠ ਦਾ ਰੂਪ ਧਾਰਨ ਕਰ ਲਿਆ।
ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਪਾਰਟੀ ਦੇ ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ ਦੀ ਅਗਵਾਈ ਹੇਠ ਵਾਰਡ ਨੰ. 12 ਅਮਲੋਹ ਵਿਖੇ ਕਰਵਾਈ ਗਈ ਮੀਟਿੰਗ ਨੇ ਵੱਡੇ ਇਕੱਠ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਅਤੇ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਅਤੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਸਨ, ਪਰ ਅੱਜ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਅਤੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਜਿਹੜੇ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ। ਅਖੀਰ ਵਿਚ ਕਮਲਜੀਤ ਸਿੰਘ ਗਿੱਲ ਅਤੇ ਪਰਮਿੰਦਰ ਸਿੰਘ ਨੀਟਾ ਸੰਧੂ ਨੇ ਮੀਟਿੰਗ ਵਿਚ ਸ਼ਾਮਲ ਵਾਰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ’ਤੇ ਜਥੇਦਾਰ ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਰਣਜੀਤ ਸਿੰਘ ਘੋਲਾ, ਸਾਬਕਾ ਕੌਂਸਲਰ ਬਲਤੇਜ ਸਿੰਘ, ਡਾ ਜਸਵੰਤ ਸਿੰਘ ਅਲਾਦਾਦਪੁਰ, ਰੇਸ਼ਮ ਸਿੰਘ ਵਿਰਕ, ਗੁਰਦੀਪ ਸਿੰਘ ਬੱਬੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਐਡਵੋਕੇਟ ਚਿਰਾਗ਼ ਅਰੋੜਾ, ਐਡਵੋਕੇਟ ਯੁਵਰਾਜ ਸਿੰਘ, ਕਰਮਜੀਤ ਸਿੰਘ ਕਾਨੂੰਗੋ, ਐਡਵੋਕੇਟ ਅਮਰਿੰਦਰ ਸਿੰਘ, ਬਬਲੀ ਅਮਲੋਹ, ਗੁਪਾਲ ਸਿੰਘ, ਗੁਰਮਿੰਦਰ ਸਿੰਘ ਬਿੱਟਾ, ਮੋਹਣ ਸਿੰਘ ਧਰਮਗੜ੍ਹ, ਐਡਵੋਕੇਟ ਚਰਨਜੀਤ ਸਿੰਘ ਗੋਲਡੀ, ਰਾਜਨ ਅਰੋੜਾ, ਅਮਰਿੰਦਰ ਕੌਰ ਗਿੱਲ, ਰਾਜਵਿੰਦਰ ਕੌਰ ਸੰਧੂ, ਮਨਪ੍ਰੀਤ ਕੌਰ, ਅਨਾਇੰਤਇੰਦਰ ਕੌਰ, ਰੀਆ ਜਿੰਦਲ, ਰਾਣੀ, ਸੁਨੀਤਾ ਰਾਣੀ, ਕ੍ਰਿਸ਼ਨਾ ਦੇਵੀ, ਰਮਨ ਅਰੋੜਾ, ਕਲਾਵਤੀ, ਈਸ਼ਾ ਡੰਗ,ਹਰਪ੍ਰੀਤ ਕੌਰ,ਲਛਮਣ ਸਿੰਘ, ਰਿੰਪਲ ਜਿੰਦਲ, ਅਮਰੀਕ ਸਿੰਘ, ਪ੍ਰਿੰਸ ਤੂਰ, ਯੁਵਪ੍ਰਤਾਪ ਸਿੰਘ ਗਿੱਲ, ਗੁਰਸਿਮਰਨਜੀਤ ਸਿੰਘ, ਸੁਖਬੀਰ ਸਿੰਘ ਕਾਕਾ, ਕਮਲਜੋਤ ਬਦੇਸ਼ਾਂ, ਮਨਪ੍ਰੀਤ ਸਿੰਘ, ਗੁਲਸ਼ਨ ਕੁਮਾਰ ਪਿੰਕੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।