ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਦੀ ਕਾਂਗਰਸ ’ਚ ਹੋਈ ਵਾਪਸੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤਾ ਸਵਾਗਤ
ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਰਾਜੇਸ਼ ਸ਼ਰਮਾ)- ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੜ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਉਨ੍ਹਾਂ ਦਾ ਪਾਰਟੀ ਵਿਚ ਵਾਪਸੀ ਕਰਨ ’ਤੇ ਸਵਾਗਤ ਕੀਤਾ।
ਅਜੀਤ ਡੈਸਕ
28-10-2026