29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ’ਤੇ ਲੜੇਗੀ- ਵਿਧਾਇਕ ਦੇਵ ਮਾਨ

ਨਾਭਾ, 28 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗੀ ਅਤੇ ਪਾਰਟੀ ਵਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਦੇ ਅਧਾਰ ’ਤੇ ਜਨਤਾ ਕੋਲੋਂ ਵੋਟਾਂ ਮੰਗੀਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 29-10-2026
ਨਾਭਾ, 28 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗੀ ਅਤੇ ਪਾਰਟੀ ਵਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਦੇ ਅਧਾਰ ’ਤੇ ਜਨਤਾ ਕੋਲੋਂ ਵੋਟਾਂ ਮੰਗੀਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ਵਿਚ ‘ਆਪ’ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਹਕੀਕਤ ਵਿਚ ਬਦਲ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਠੋਸ ਮੁੱਦਾ ਨਹੀਂ ਬਚਿਆ ਹੈ, ਜਦੋਂ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਕੇ ਲੋਕਾਂ ਦਾ ਦਿਲ ਜਿੱਤਿਆ ਹੈ। ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਇਸ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਧਾਇਕ ਮਾਨ ਨੇ ਦਾਅਵਾ ਕੀਤਾ ਕਿ ਸੂਬੇ ਦੇ ਸੂਝਵਾਨ ਲੋਕ ਰਵਾਇਤੀ ਪਾਰਟੀਆਂ ਦੀਆਂ ਗੁਮਰਾਹਕੁੰਨ ਨੀਤੀਆਂ ਨੂੰ ਨਕਾਰ ਚੁੱਕੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਪਿਛਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਕਰੀਅਰ ਗਾਈਡੈਂਸ ਪ੍ਰਤੀ ਵਿਕਾਸ ਸੈਸ਼ਨ ਅਗਲੀ ਖ਼ਬਰ ਜਥੇਦਾਰ ਦੇ ਆਦੇਸ਼ ’ਤੇ ਸ਼ਹੀਦ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਤਿਹਾਸਕ ਗੁਰਦੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।