30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੰਗਰੂਰ ਰੈਲੀ ਲਈ ਬਸੀ ਪਠਾਣਾਂ ਤੋਂ ਵੱਡਾ ਕਾਫ਼ਲਾ ਹੋਵੇਗਾ ਰਵਾਨਾ- ਡਾ. ਮਨੋਹਰ ਸਿੰਘ

ਖਮਾਣੋਂ, 29 ਅਕਤੂਬਰ (ਮਨਮੋਹਣ ਸਿੰਘ ਕਲੇਰ)- ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਇਹ ਵਿਚਾਰ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ.

ਅਜੀਤ ਡੈਸਕ 30-10-2026
ਖਮਾਣੋਂ, 29 ਅਕਤੂਬਰ (ਮਨਮੋਹਣ ਸਿੰਘ ਕਲੇਰ)- ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਇਹ ਵਿਚਾਰ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਖਮਾਣੋਂ ਵਿਖੇ ਹੋਈ ਮੰਗਲਵਾਰ ਵਾਲੀ ਮੀਟਿੰਗ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਤਾਦਾਦ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਇਸ ਰੈਲੀ ਤੋਂ ਬਾਅਦ ਵੱਡੇ ਪੱਧਰ ਤੇ ਆਗਾਮੀ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਬਲਾਕ ਖਮਾਣੋਂ ਅਧੀਨ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ ਤੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾਂ ਕਲਾਂ, ਬੱਸੀ ਪਠਾਣਾਂ ਬਲਾਕ ਵਿਚ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਇੰਟਕ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਸੂਬਾ ਐਸ.ਸੀ ਵਿੰਗ ਸਕੱਤਰ ਮਨਜੀਤ ਸਿੰਘ ਤੇ ਜਸਦੀਪ ਸਿੰਘ ਬਹੇੜ ਰੈਲੀ ਲਈ ਤਾਲਮੇਲ ਕਰਨਗੇ।
ਪਿਛਲੀ ਖ਼ਬਰ ਅਮਲੋਹ ਵਿਚ ਕਰਵਾ ਚੌਥ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ. ਏ. ਪੀ. ਖ਼ਾਦ ਨਾ ਮਿਲਣ ’ਤੇ ਐਸ. ਡੀ. ਐਮ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।