30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਮਲੋਹ ਵਿਚ ਕਰਵਾ ਚੌਥ ਦਾ ਤਿਉਹਾਰ ਮਨਾਇਆ

ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਵਿਚ ਸੁਹਾਗਣਾਂ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੁਹਾਗਣਾਂ ਨੇ ਸਵੇਰੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਸੁੰਦਰ ਕੱਪੜੇ ਪਹਿਨੇ ਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਵਰਤ ਰੱਖਿਆ।

ਅਜੀਤ ਡੈਸਕ 30-10-2026
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਵਿਚ ਸੁਹਾਗਣਾਂ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੁਹਾਗਣਾਂ ਨੇ ਸਵੇਰੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਸੁੰਦਰ ਕੱਪੜੇ ਪਹਿਨੇ ਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਵਰਤ ਰੱਖਿਆ। ਤਿਉਹਾਰ ਨੂੰ ਲੈ ਕੇ ਔਰਤਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੁਹਾਗਣਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਔਰਤਾਂ ਵਲੋਂ ਪਹਿਲਾਂ ਹੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਪਤੀ-ਪਤਨੀ ਦੇ ਪਿਆਰ ਅਤੇ ਆਪਸੀ ਸਾਂਝ ਦਾ ਪ੍ਰਤੀਕ ਮੰਨੇ ਜਾਂਦੇ ਇਸ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਪਤੀਆਂ ਵਲੋਂ ਵੀ ਆਪਣੀਆਂ ਪਤਨੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਤੋਹਫ਼ੇ ਦੇ ਕੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ਤੇ ਖ਼ੂਨਦਾਨ ਕੈਂਪ 30 ਨੂੰ ਅਗਲੀ ਖ਼ਬਰ ਸੰਗਰੂਰ ਰੈਲੀ ਲਈ ਬਸੀ ਪਠਾਣਾਂ ਤੋਂ ਵੱਡਾ ਕਾਫ਼ਲਾ ਹੋਵੇਗਾ ਰਵਾਨਾ- ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।