ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਅੱਜ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ, ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਅਤੇ ਸੂਬਾ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਦੀ ਅਗਵਾਈ ਹੇਠ ਹੋਈ।
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਅੱਜ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ, ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਅਤੇ ਸੂਬਾ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ, ਜਿਸ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਦੀ ਰਾਖੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ, ਅੱਜ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਹੀਨਾ ਕਾਵੜੇ ਨੇ ਕਿਹਾ ਕਿ 4 ਨਵੰਬਰ ਦੀ ਸੰਗਰੂਰ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਇਕ ਅਹਿਮ ਮੌਕਾ ਹੈ। ਮੀਟਿੰਗ ਵਿਚ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ, ਹਲਕਾ ਰਾਏਕੋਟ ਤੋਂ ਕਾਮਿਲ ਅਮਰ ਸਿੰਘ, ਹਲਕਾ ਸਾਹਨੇਵਾਲ ਤੋਂ ਵਿਕਰਮਜੀਤ ਸਿੰਘ ਬਾਜਵਾ, ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਰਾਜਾ ਗਿੱਲ, ਸਮੂਹ ਅਹੁਦੇਦਾਰ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।