30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਿਹਤ ਵਿਭਾਗ ਨੇ ‘ਵਿਸ਼ਵ ਸਟਰੋਕ ਦਿਵਸ’ ਮਨਾਇਆ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਵਿਸ਼ਵ ਸਟਰੋਕ ਦਿਵਸ’ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਡਾ. ਬੇਦੀ ਨੇ ਦੱਸਿਆ ਕਿ ਹਰ ਸਾਲ ਮਨਾਏ ਜਾਣ ਵਾਲੇ ‘ਵਿਸ਼ਵ ਸਟਰੋਕ ਦਿਵਸ’ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਟਰੋਕ ਸਬੰਧੀ ਜਾਗਰੂਕ ਕਰਨਾ ਤੇ ਸਟਰੋਕ ਹੋਣ ਤੇ ਇਸ ਦੀ ਰੋਕਥਾਮ ਅਤੇ ਉਪਾਅ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸਟਰੋਕ ਇਕ ਗੰਭੀਰ ਮੈਡੀਕਲ ਸਥਿਤੀ ਹੈ, ਇਹ ਉਦੋਂ ਹੁੰਦੀ ਹੈ ਜਦੋਂ ਦਿਮਾਗ਼ ਨੂੰ ਖ਼ੂਨ ਦੀ ਸਪਲਾਈ ਵਿਚ ਕਿਸੇ ਕਾਰਨ ਰੁਕਾਵਟ ਪੈ ਜਾਵੇ । ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਦਿਮਾਗ਼, ਸਰੀਰ ਦੇ ਕੁਝ ਹਿੱਸੇ ਨਿਕਾਰਾ ਹੋ ਸਕਦੇ ਹਨ ਤੇ ਇਹ ਇਕ ਐਮਰਜੈਂਸੀ ਸਥਿਤੀ ਹੁੰਦੀ ਹੈ ਜਿਸ ਦਾ ਤੁਰੰਤ ਇਲਾਜ ਕਰਾਉਣਾ ਜ਼ਰੂਰੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਟਰੋਕ ਦੁਨੀਆ ਭਰ ਵਿਚ ਦਿਵਿਆਂਗਤਾ ਦਾ ਮੁੱਖ ਕਾਰਨ ਹੈ ਪਰ ਜਾਗਰੂਕ ਹੋ ਕੇ, ਕੁਝ ਸਾਵਧਾਨੀਆਂ ਵਰਤਕੇ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਹੱਡੀਆਂ ਦੇ ਮਾਹਿਰ ਡਾ. ਅਮਰਿੰਦਰ ਪਾਲ ਸਿੰਘ ਨੇ ਸਟਰੋਕ ਦੇ ਚਿੰਨ, ਲੱਛਣ, ਨਿਸ਼ਾਨੀਆਂ ਅਤੇ ਉਸ ਤੋਂ ਬਚਾਅ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਮਾੜੀ ਖ਼ੁਰਾਕ, ਸਿਗਰਟਨੋਸ਼ੀ, ਤਣਾਅ ਵਾਲਾ ਜੀਵਨ, ਵਧੇਰੇ ਨਮਕ, ਵਧੇਰੇ ਮਿੱਠਾ, ਪ੍ਰਦੂਸ਼ਿਤ ਵਾਤਾਵਰਨ, ਵਧੇਰੇ ਫੈਟ ਵਾਲੀਆਂ ਚੀਜ਼ਾਂ ਆਦਿ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ, ਸ਼ੂਗਰ ਅਤੇ ਨੀਂਦ ਵਿਕਾਰ ਹੋਣ ਤੇ ਇਸ ਦਾ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਭੋਜਨ, ਰੋਜ਼ਾਨਾਂ ਸੈਰ, ਕਸਰਤ ਅਤੇ ਹੋਰ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਨਾਲ ਅਸੀਂ ਅਜਿਹੀਆਂ ਮੁਸ਼ਕਿਲਾਂ ਤੋਂ ਬਚ ਸਕਦੇ ਹਾਂ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਵੱਖ-ਵੱਖ ਥਾਵਾਂ ’ਤੇ ਮੁਫ਼ਤ ਮਹਿੰਦੀ ਕੈਂਪ ਲਗਾਏ ਅਗਲੀ ਖ਼ਬਰ ਮਾਰਕੀਟ ਕਮੇਟੀ ਵਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।