31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਲਸ਼ਨ ਰਾਏ ਬੋਬੀ ਨੂੰ ਓ. ਬੀ. ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਸੁਰਜੀਤ ਸਿੰਘ ਸਾਹੀ)- ਕਾਂਗਰਸ ਪਾਰਟੀ ਓ. ਬੀ.

ਮਹਿਤਾਬ ਸਿੰਘ ਪਿਤਾ : ਜਗਜੀਤ ਸਿੰਘ ਮਾਤਾ: ਮਨਿੰਦਰ ਕੌਰ ਵਾਸੀ : ਖੰਨਾ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਸੁਰਜੀਤ ਸਿੰਘ ਸਾਹੀ)- ਕਾਂਗਰਸ ਪਾਰਟੀ ਓ. ਬੀ. ਸੀ. ਸੈੱਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵੜੇ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ, ਹਲਕਾ ਸਾਹਨੇਵਾਲ ਤੋਂ ਵਿਕਰਮਜੀਤ ਸਿੰਘ ਬਾਜਵਾ, ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਰਾਏਕੋਟ ਤੋਂ ਕਾਮਿਲ ਅਮਰ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਗੁਲਸ਼ਨ ਰਾਏ ਬੋਬੀ ਦੀ ਮੁੜ ਨਿਯੁਕਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਦੁਬਾਰਾ ਭਰੋਸਾ ਜਤਾਉਣਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਲਸ਼ਨ ਰਾਏ ਬੋਬੀ ਓ.ਬੀ.ਸੀ. ਵਰਗ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਗੁਲਸ਼ਨ ਰਾਏ ਬੋਬੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ ਤੇ ਹੋਰ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਰਵਾ ਚੌਥ ਦੇ ਰੰਗਾਂ ’ਚ ਰੰਗਿਆ ਲਾਇਨਜ਼ ਕਵੀਨ ਦਾ ਸਮਾਗਮ, ਪੂਨਮ ਚੋਪੜਾ ਬਣੀ ਮਿਸ ਕਰਵਾ ਚੌਥ ਅਗਲੀ ਖ਼ਬਰ ਪੰਜਾਬ ਦੇ ਹੈੱਡਵਰਕਸਾਂ ਤੇ ਭਾਖੜਾ-ਬਿਆਸ ਮੈਨੇਜਮੈਂਟ ਦਾ ਪੂਰਨ ਕੰਟਰੋਲ ਪੰਜਾਬ ਸਰਕਾਰ ਅਧੀਨ ਹੋਵੇ- ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।