31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ’ਚ 3 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਮਤੇ ਪਾਸ

ਫ਼ਤਹਿਗੜ੍ਹ ਸਾਹਿਬ , 30 ਅਕਤੂਬਰ (ਮਨਪ੍ਰੀਤ ਸਿੰਘ)- ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਵਿਚ ਹੋਈ। ਇਸ ਮੌਕੇ ਨਗਰ ਕੌਂਸਲ ਸਰਹਿੰਦ ਵਲੋਂ ਕਰੀਬ 3 ਕਰੋੜ ਰੁਪਏ ਦੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 31-10-2026
ਫ਼ਤਹਿਗੜ੍ਹ ਸਾਹਿਬ , 30 ਅਕਤੂਬਰ (ਮਨਪ੍ਰੀਤ ਸਿੰਘ)- ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਵਿਚ ਹੋਈ। ਇਸ ਮੌਕੇ ਨਗਰ ਕੌਂਸਲ ਸਰਹਿੰਦ ਵਲੋਂ ਕਰੀਬ 3 ਕਰੋੜ ਰੁਪਏ ਦੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਜਿਸ ਨਾਲ ਸ਼ਹਿਰ ਦੇ ਮਾਹੌਲ ਨੂੰ ਸੁਖਾਵਾਂ ਤੇ ਸਾਫ਼ ਸੁਥਰਾ ਬਣਾਉਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆ ਨੂੰ ਸਾਫ਼ ਸੁਥਰਾ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਹੈ। ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਕੰਮ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਦੇ ਰੁਕੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਮੁੱਖ ਏਜੰਡਾ ਟਰੱਕ ਬਾਡੀ ਬਿਲਡਰਜ਼ ਦੇ ਰੁਜ਼ਗਾਰ ਨਾਲ ਜੁੜਿਆ ਹੋਇਆ ਸੀ, ਮਾਨਯੋਗ ਅਦਾਲਤ ਦੇ ਹੁਕਮਾਂ ਕਾਰਨ ਉਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਥਾਂ ਮੁਹੱਈਆ ਕਰਵਾਉਣ ਲਈ ਨਗਰ ਕੌਂਸਲ ਵਲੋਂ ਮਤਾ ਪ੍ਰਵਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਹਿੰਦ ਸ਼ਹਿਰ ਵਿਖੇ ਬਿਜਲੀ ਸਿਸਟਮ ਨੂੰ ਹੋਰ ਵਧੀਆ ਬਣਾਉਣ ਦੇ ਲਈ ਸ਼ਹਿਰ ਵਿਖੇ ਬਿਜਲੀ ਗਰਿੱਡ ਸਥਾਪਿਤ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਨਿਜਾਤ ਦਿਵਾਉਣ ਦੇ ਲਈ ਕੂੜਾ ਚੁੱਕਣ ਦੇ ਸਿਸਟਮ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਨਾਲ ਜੁੜੇ ਵਿਕਾਸ ਕਾਰਜਾਂ ਦੇ ਮਤਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜੇਸ਼ ਉੱਪਲ, ਪਾਵੇਲ ਹਾਂਡਾ, ਪ੍ਰਿਤਪਾਲ ਸਿੰਘ ਜੱਸੀ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਦੀਪਕ ਬਾਤਿਸ਼, ਰਾਮਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਆਪ’ ਕੌਂਸਲਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਸਟੋਰ ਮਾਲਕ ਡਰੱਗ ਐਕਟ ਦੀ ਪੂਰਨ ਤੌਰ ਤੇ ਪਾਲਣਾ ਕਰਨ- ਡੀ. ਐਸ. ਪੀ. ਸੰਧੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ- ਕਾਲਾ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।