31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਇਕ ਰਾਏ ਨੇ ਹਲਕੇ ਦੇ 6 ਪਿੰਡਾਂ ਦੇ 1357 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹੱਤਵਪੂਰਨ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ 6 ਪਿੰਡਾਂ ਦੇ 1357 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਮਾਲਕੀ ਹੱਕ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ ਗਏ।

ਅਜੀਤ ਡੈਸਕ 31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹੱਤਵਪੂਰਨ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ 6 ਪਿੰਡਾਂ ਦੇ 1357 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਮਾਲਕੀ ਹੱਕ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ ਗਏ। ਇਸ ਯੋਜਨਾ ਤਹਿਤ ਪਿੰਡ ਬਧੌਛੀ ਖ਼ੁਰਦ ਦੇ 89 ਪਰਿਵਾਰਾਂ, ਆਦਮਪੁਰ ਦੇ 211 ਪਰਿਵਾਰਾਂ, ਹੁਸੈਨਪੁਰਾ ਦੇ 457 ਪਰਿਵਾਰਾਂ, ਸਾਨੀਪੁਰ ਦੇ 359 ਪਰਿਵਾਰਾਂ, ਭੱਟ ਮਾਜਰਾ ਦੇ 16 8 ਪਰਿਵਾਰਾਂ ਅਤੇ ਕੋਟਲਾ ਸੁਲੇਮਾਨ ਦੇ 73 ਦੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਨਾਲ ਸਬੰਧਿਤ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ (ਆਬਾਦੀ ਦੇਹ) ਦੇ ਖੇਤਰ ਵਿਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਲੋੜ ਪੈਣ ’ਤੇ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਭਵਿੱਖ ਵਿਚ ਵੱਖ-ਵੱਖ ਸਹੂਲਤਾਂ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ। ਇਸ ਮੌਕੇ ਮਾਸਟਰ ਕਰਮਜੀਤ ਸਿੰਘ ਜੋਗੀ, ਅਸ਼ਵਨੀ ਭੱਟਮਾਜਰਾ, ਸਤਿੰਦਰ ਸਿੰਘ ਮਲਕਪੁਰ, ਸਰਪੰਚ ਇੰਦਰਦੀਪ ਸਿੰਘ ਰੰਧਾਵਾ ਸਾਨੀਪੁਰ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਮਨੋਹਰ ਸਿੰਘ ਨੇ ਬਸੀ ਪਠਾਣਾਂ ’ਚ ਮੁੱਖ ਦਫ਼ਤਰ ਖੋਲ੍ਹ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।