01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਿਨਾਂ ਕਿਸੇ ਭੇਦਭਾਵ ਤੋਂ ਖਮਾਣੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ-ਸੁਨੀਤਾ ਰਾਣੀ

ਖਮਾਣੋਂ, 31 ਅਕਤੂਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਸੁਨੀਤਾ ਰਾਣੀ ਨੇ ਕਿਹਾ ਕਿ ਨਗਰ ਪੰਚਾਇਤ ਵਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾ ਰਿਹਾ ਹੈ, ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਖਮਾਣੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਯੋਗ ਰਹਿਨੁਮਾਈ ਹੇਠ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਹੀ ਹੈ।

ਅਜੀਤ ਡੈਸਕ 01-11-2026
ਖਮਾਣੋਂ, 31 ਅਕਤੂਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਸੁਨੀਤਾ ਰਾਣੀ ਨੇ ਕਿਹਾ ਕਿ ਨਗਰ ਪੰਚਾਇਤ ਵਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾ ਰਿਹਾ ਹੈ, ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਖਮਾਣੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਯੋਗ ਰਹਿਨੁਮਾਈ ਹੇਠ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਹੀ ਹੈ। ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਅਤੇ ਸਬੰਧਿਤ ਅਧਿਕਾਰੀਆਂ ਦੇ ਸਹਿਯੋਗ ਨਾਲ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਾਰਡ ਦੇ ਵਸਨੀਕਾਂ ਨੂੰ ਬਰਾਬਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਸਨੀਕ ਨਗਰ ਪੰਚਾਇਤ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਢੰਗ ਤੋਂ ਕਾਫ਼ੀ ਸੰਤੁਸ਼ਟ ਹਨ। ਉਹ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਯਤਨ ਕਰਦੇ ਹਨ। ਉਨ੍ਹਾਂ ਦਾ ਮਕਸਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਸੁਨੀਤਾ ਰਾਣੀ ਨੇ ਕਿਹਾ ਕਿ ਬਾਜ਼ਾਰ ਵਿਚ ਰੇਹੜੀ-ਫੜੀ ਲਗਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਲੋਕਾਂ ਦੀ ਰੋਜ਼ੀ-ਰੋਟੀ ਦਾ ਵੀ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕਰਨ ਦੀ ਨੀਤੀ ਨਹੀਂ ਅਪਣਾਈ ਜਾ ਰਹੀ। ਨਗਰ ਪੰਚਾਇਤ ਦਾ ਮਕਸਦ ਬਾਜ਼ਾਰ ਦੀ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ ਹਿਤਾਂ ਦੀ ਰਾਖੀ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਨਗਰ ਪੰਚਾਇਤ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਖਮਾਣੋਂ ਦੇ ਵਿਕਾਸ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਪੂਰੀ ਤਰਾਂ ਅਸਫਲ- ਰਾਣਾ ਕੇ.ਪੀ. ਅਗਲੀ ਖ਼ਬਰ ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਹੁਣ ਨਸ਼ਾ ਨਹੀਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।