01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਣਜੋਧ ਸਿੰਘ ਹਡਾਣਾ ਨੇ ਅਕੌਤ ਪਿੰਡ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਘਰਾਂ ਦੇ ਦਸਤਾਵੇਜ਼ ਵੰਡੇ

ਭੁੱਨਰਹੇੜੀ 31 ਅਕਤੂਬਰ (ਧਨਵੰਤ ਸਿੰਘ)- ਹਲਕਾ ਸਨੌਰ ਦੇ ਪਿੰਡ ਅਕੌਤ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਰੀਬ 200 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਤਹਿਸੀਲਦਾਰ ਕਰਨਵੀਰ ਸਿੰਘ ਮਾਨ, ਕਾਨੂੰਗੋ ਮਨਜੀਤ ਸਿੰਘ ਅਤੇ ਪਟਵਾਰੀ ਰਾਕੇਸ਼ ਸ਼ਰਮਾ ਵੀ ਮੌਜੂਦ ਸਨ।

ਅਜੀਤ ਡੈਸਕ 01-11-2026
ਭੁੱਨਰਹੇੜੀ 31 ਅਕਤੂਬਰ (ਧਨਵੰਤ ਸਿੰਘ)- ਹਲਕਾ ਸਨੌਰ ਦੇ ਪਿੰਡ ਅਕੌਤ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਰੀਬ 200 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਤਹਿਸੀਲਦਾਰ ਕਰਨਵੀਰ ਸਿੰਘ ਮਾਨ, ਕਾਨੂੰਗੋ ਮਨਜੀਤ ਸਿੰਘ ਅਤੇ ਪਟਵਾਰੀ ਰਾਕੇਸ਼ ਸ਼ਰਮਾ ਵੀ ਮੌਜੂਦ ਸਨ। ਇਸ ਸਮਾਗਮ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਉਦੇਸ਼ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸੰਬੰਧਿਤ ਮਾਲਕੀ ਹੱਕਾਂ ਦੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਪਰਿਵਾਰਾਂ ਲਈ ਇਹ ਕਾਰਡ ਅਹਿਮ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇੰਚਾਰਜ ਹਡਾਣਾ ਨੇ ਕਿਹਾ ਕਾਂਗਰਸ, ਅਕਾਲੀ ਭਾਜਪਾ ਸਿਰਫ ਬਾਅਦੇ ਕਰਦੀ ਰਹੀ, ਪਰ ਜ਼ਮੀਨ ਪੱਧਰ ’ਤੇ ਲੋਕਾਂ ਦੀਆਂ ਮੁਢਲੀਆਂ ਲੋੜਾਂ ਪੂਰੀਆਂ ਨਹੀਂ ਕੀਤੀਆਂ। ਇਸੇ ਕਾਰਨ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਜਿਸ ਦੇ ਫਲਸਰੂਪ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਲੱਗ ਪਈ। ਰੁਵਾਇਤੀ ਪਾਰਟੀਆਂ ਹੁਣ ਹਾਸੀਏ ’ਤੇ ਜਾ ਪੁਹੰਚੀ ਹਨ ਆਪਣੀ ਸਾਖ ਬਚਾਉਣ ਲਈ ਕੂੜ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਸਰਪੰਚ ਬਲਵਿੰਦਰ ਸਿੰਘ, ਨੰਬਰਦਾਰ ਰਾਮ ਪਾਲ, ਸਰਪੰਚ ਰਾਜਾ ਧੰਜੂ, ਪੀ. ਏ. ਲਾਲੀ ਰਹਿਲ ਤੋਂ ਇਲਾਵਾ ਪਾਰਟੀ ਆਗੂ, ਪੰਚ-ਸਰਪੰਚ, ਪ੍ਰਸ਼ਾਸਨਿਕ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ‘ਚ ਪਟਿਆਲੇ ਦੇ ਸੂਰਜ ਤੇ ਅਭੀਜੀਤ ਕੁਮਾਰ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦੇ ਜਨਮ ਉਤਸਵ ਮੌਕੇ ਵਿਸ਼ਾਲ ਨਿਸ਼ਾਨ ਯਾਤਰਾ 20 ਨੂੰ ਸਜਾਈ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।