ਸੁਖਬੀਰ ਵਪਾਰ ਤੇ ਉਦਯੋਗ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਰੱਖਣ ਵਾਲੇ ਦੂਰ-ਅੰਦੇਸ਼ੀ ਨੇਤਾ-ਐਡ. ਧਾਰਨੀ
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਗਾ ਵਿਸ਼ਾਲ ਵਿਜ਼ਨ, ਦੂਰਅੰਦੇਸ਼ੀ ਸੋਚ ਤੇ ਆਰਥਿਕ ਮਾਮਲਿਆਂ ਦੀ ਡੂੰਘੀ ਸਮਝ ਰੱਖਣ ਵਾਲਾ ਹੋਰ ਕੋਈ ਸਿਆਸੀ ਆਗੂ ਉਨ੍ਹਾਂ ਦੀ ਨਜ਼ਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ੁਦ ਅਰਥਸ਼ਾਸਤਰ ਦੇ ਵਿਦਿਆਰਥੀ ਰਹੇ ਹਨ ਤੇ ਉਹ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ ਅਤੇ ਸਨਅਤਕਾਰ ਵਰਗ ਦੀਆਂ ਸਮੱਸਿਆਵਾਂ, ਲੋੜਾਂ ਅਤੇ ਚੁਣੌਤੀਆਂ ਨੂੰ ਬਾਖ਼ੂਬੀ ਸਮਝਦੇ ਹਨ।
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਗਾ ਵਿਸ਼ਾਲ ਵਿਜ਼ਨ, ਦੂਰਅੰਦੇਸ਼ੀ ਸੋਚ ਤੇ ਆਰਥਿਕ ਮਾਮਲਿਆਂ ਦੀ ਡੂੰਘੀ ਸਮਝ ਰੱਖਣ ਵਾਲਾ ਹੋਰ ਕੋਈ ਸਿਆਸੀ ਆਗੂ ਉਨ੍ਹਾਂ ਦੀ ਨਜ਼ਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ੁਦ ਅਰਥਸ਼ਾਸਤਰ ਦੇ ਵਿਦਿਆਰਥੀ ਰਹੇ ਹਨ ਤੇ ਉਹ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ ਅਤੇ ਸਨਅਤਕਾਰ ਵਰਗ ਦੀਆਂ ਸਮੱਸਿਆਵਾਂ, ਲੋੜਾਂ ਅਤੇ ਚੁਣੌਤੀਆਂ ਨੂੰ ਬਾਖ਼ੂਬੀ ਸਮਝਦੇ ਹਨ। ਉਨ੍ਹਾਂ ਦੀ ਸੋਚ ਸਿਰਫ਼ ਪੰਜਾਬ ਤੱਕ ਸੀਮਤ ਨਹੀਂ, ਸਗੋਂ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵਪਾਰ ਅਤੇ ਉਦਯੋਗ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੀ ਸਮਰੱਥਾ ਰੱਖਦੀ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ, ਨਵੇਂ ਉਦਯੋਗ ਸਥਾਪਤ ਕਰਨ, ਵਪਾਰੀਆਂ ਨੂੰ ਸੁਖਾਵਾਂ ਮਾਹੌਲ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਅਜਿਹੀ ਦੂਰਅੰਦੇਸ਼ੀ ਸੋਚ ਵਾਲੀ ਅਗਵਾਈ ਦੀ ਲੋੜ ਹੈ।