03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੱਲ੍ਹ ਦੀ ਸੰਗਰੂਰ ਰੈਲੀ ਕਾਂਗਰਸ ਪਾਰਟੀ ’ਚ ਨਵਾਂ ਜੋਸ਼ ਭਰੇਗੀ-ਗੁਰਪ੍ਰੀਤ ਸਿੰਘ ਗੋਪੀ

ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)–ਬਲਾਕ ਕਾਂਗਰਸ ਖਮਾਣੋਂ ਦੇ ਵਾਇਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 03-11-2026
ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)–ਬਲਾਕ ਕਾਂਗਰਸ ਖਮਾਣੋਂ ਦੇ ਵਾਇਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਸ. ਗੋਪੀ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਦੀ ਸੰਗਰੂਰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਅਮਲੋਹ ਤੋਂ ਵੱਡੀ ਗਿਣਤੀ ’ ਚ ਕਾਂਗਰਸੀ ਆਗੂ ਤੇ ਵਰਕਰ ਕਰਨਗੇ ਸ਼ਮੂਲੀਅਤ - ਸੰਜੀਵ ਦੱਤ... ਅਗਲੀ ਖ਼ਬਰ ਨੌਜਵਾਨਾਂ ਦੇ ਭਵਿੱਖ ਤੇ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ-ਮਦਨ ਲਾਲ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।