ਇਕਬਾਲ ਸਿੰਘ ਰਾਏ ਨੇ ਚੇਅਰਮੈਨ ਬਣਨ ਤੋਂ ਪਹਿਲਾਂ ਹੀ ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਆਪਣੀ ਯੋਗਤਾ ਸਾਬਤ ਕੀਤੀ-ਵਿਧਾਇਕ ਗੈਰੀ ਬੜਿੰਗ
ਅਮਲੋਹ, 3 ਨਵੰਬਰ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)-ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅਮਲੋਹ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਝੋਨੇ ਦੇ ਪਹਿਲੇ ਸੀਜ਼ਨ ਦੌਰਾਨ ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਆਪਣੀ ਯੋਗਤਾ ਸਾਬਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਬਹੁਤ ਅਹਿਮ ਹੁੰਦੀ ਹੈ ਕਿਉਂਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਸਰਕਾਰੀ ਖ਼ਰੀਦ ਨਾਲ ਜੁੜੇ ਸਮੁੱਚੇ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੁੰਦੀ ਹੈ।
ਹ
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਹਾਜ਼ਰੀ ਵਿਚ ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਅਹੁਦਾ ਸੰਭਾਲਣ ਸਮੇਂ, ਨਾਲ ਪਾਰਟੀ ਆਗੂ ਅਤੇ ਹੋਰ। ਤਸਵੀਰ: ਕੇਵਲ ਸਿੰਘ
04-11-2026
ਅਮਲੋਹ, 3 ਨਵੰਬਰ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)-ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅਮਲੋਹ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਝੋਨੇ ਦੇ ਪਹਿਲੇ ਸੀਜ਼ਨ ਦੌਰਾਨ ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਆਪਣੀ ਯੋਗਤਾ ਸਾਬਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਬਹੁਤ ਅਹਿਮ ਹੁੰਦੀ ਹੈ ਕਿਉਂਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਸਰਕਾਰੀ ਖ਼ਰੀਦ ਨਾਲ ਜੁੜੇ ਸਮੁੱਚੇ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਲੋਹ ਮਾਰਕੀਟ ਕਮੇਟੀ ਨੂੰ ਇਕ ਮਿਹਨਤੀ ਅਤੇ ਹੋਣਹਾਰ ਚੇਅਰਮੈਨ ਦਿੱਤਾ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਰਾਏ ਨੇ ਚੇਅਰਮੈਨ ਵਜੋਂ ਆਪਣਾ ਕਾਰਜਕਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਹਿਲੇ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਵਿਚ ਕੀਤੇ ਪ੍ਰਬੰਧਾਂ ਰਾਹੀਂ ਆਪਣੀ ਮਿਹਨਤ ਅਤੇ ਜ਼ਿੰਮੇਵਾਰੀ ਨਿਭਾਉਣ ਦੀ ਸਮਰੱਥਾ ਦਿਖਾਈ ਹੈ। ਗੈਰੀ ਬੜਿੰਗ ਨੇ ਇਸ ਮੌਕੇ ਸਮਾਗਮ ਵਿਚ ਪਹੁੰਚੀਆਂ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ, ਪਤਵੰਤੇ ਸੱਜਣਾਂ, ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਰਾਏ ਨੂੰ ਮਿਲੀ ਇਸ ਜ਼ਿੰਮੇਵਾਰੀ ਨਾਲ ਉਨ੍ਹਾਂ ਦੀ ਖ਼ੁਸ਼ੀ ਹੋਰ ਵੀ ਵਧੀ ਹੈ। ਇਸ ਮੌਕੇ ’ਤੇ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ, ਉੱਥੇ ਹੀ ਕਿਹਾ ਕਿ ਮਿਲੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਵਲੋਂ ਵਿਧਾਇਕ ਗੈਰੀ ਬੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਉਨ੍ਹਾਂ ਦੀ ਜਿੱਤ ਲਈ ਵੀ ਦਿਨ ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਜਗਵਿੰਦਰ ਸਿੰਘ ਰੈਹਿਲ ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਵਾਈਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ ਨੇ ਵੀ ਸੰਬੋਧਨ ਕੀਤਾ ਗਿਆ ਅਤੇ ਚੇਅਰਮੈਨ ਰਾਏ ਨੂੰ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਪ੍ਰਧਾਨ ਦਰਸ਼ਨ ਸਿੰਘ ਚੀਮਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਸੈਕਟਰੀ ਗੁਰਜੀਤ ਸਿੰਘ, ਨਗਰ ਕੌਂਸਲ ਦੇ ਵਾਇਸ ਪ੍ਰਧਾਨ ਅਤੁੱਲ ਲੁਟਾਵਾ, ਕੌਂਸਲਰ ਵਿੱਕੀ ਮਿੱਤਲ, ਕੌਂਸਲਰ ਸਿਕੰਦਰ ਸਿੰਘ ਗੋਗੀ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ, ਸੁਰਜੀਤ ਸਿੰਘ ਚੀਮਾ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਲੱਖਾ ਧਨੋਆ, ਤਰਨਦੀਪ ਸਿੰਘ ਬਦੇਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਆੜ੍ਹਤੀ ਮੌਜੂਦ ਸਨ।