04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਆਗੂ ਡਾ . ਅਮਨਦੀਪ ਕੌਰ ਢੋਲੇਵਾਲ ਨੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੀ ਕਾਂਗਰਸ ਦੀ ਸੀਨੀਅਰ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਵਲੋਂ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ।

ਕਾਂਗਰਸ ਆਗੂ ਡਾ.ਅਮਨਦੀਪ ਕੌਰ ਢੋਲੇਵਾਲ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਨ ਸਮੇਂ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ ­ 04-11-2026
ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੀ ਕਾਂਗਰਸ ਦੀ ਸੀਨੀਅਰ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਵਲੋਂ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਹਲਕਾ ਬਸੀ ਪਠਾਣਾਂ ਦੇ ਮੌਜੂਦਾ ਸਿਆਸੀ ਹਾਲਤਾਂ, ਪਾਰਟੀ ਦੀਆਂ ਜ਼ਮੀਨੀ ਪੱਧਰ ’ਤੇ ਚੱਲ ਰਹੀਆਂ ਗਤੀਵਿਧੀਆਂ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਚਰਚਾ ਕੀਤੀ। ਡਾ.ਢੋਲੇਵਾਲ ਵਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੂੰ ਪੰਜਾਬ ਇੰਚਾਰਜ ਬਣਨ ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਵੀ ਦਿੱਤੀ।
ਪਿਛਲੀ ਖ਼ਬਰ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ’ ਚ ਸੋਹਣ ਸਿੰਘ ਨੂੰ ਮੁੜ ਸੌਂਪੀ ਪ੍ਰਧਾਨਗੀ ਅਗਲੀ ਖ਼ਬਰ ਸੰਗਰੂਰ ਇਨਸਾਫ਼ ਰੈਲੀ ਵਿਚ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ ਚ ਕਰਨਗੇ ਸ਼ਮੂਲੀਅਤ - ਹਰਿੰਦਰ ਸਿੰਘ ਮੂਲੇਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।