04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਧੂ ਨੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਜਾਣੂੰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਇਕ ਵਿਸ਼ੇਸ਼ ਮਿਲਣੀ ਦੌਰਾਨ ਸ਼ੈਲਰ ਉਦਯੋਗ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ੈਲਰ ਉਦਯੋਗ ਖੇਤੀਬਾੜੀ ਨਾਲ ਜੁੜਿਆ ਹੋਇਆ ਅਹਿਮ ਉਦਯੋਗ ਹੈ, ਪਰ ਸਰਕਾਰੀ ਨਿਯਮਾਂ ਅਤੇ ਪ੍ਰਬੰਧਕੀ ਮੁਸ਼ਕਿਲਾਂ ਕਾਰਨ ਸ਼ੈਲਰ ਮਾਲਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇੰਦਰਜੀਤ ਸੰਧੂ ਸੈਲਰ ਐਸੋਸੀਏਸ਼ਨ ਦੀਆਂ ਮੰਗਾ ਸੰਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਇਕ ਵਿਸ਼ੇਸ਼ ਮਿਲਣੀ ਦੌਰਾਨ ਸ਼ੈਲਰ ਉਦਯੋਗ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ੈਲਰ ਉਦਯੋਗ ਖੇਤੀਬਾੜੀ ਨਾਲ ਜੁੜਿਆ ਹੋਇਆ ਅਹਿਮ ਉਦਯੋਗ ਹੈ, ਪਰ ਸਰਕਾਰੀ ਨਿਯਮਾਂ ਅਤੇ ਪ੍ਰਬੰਧਕੀ ਮੁਸ਼ਕਿਲਾਂ ਕਾਰਨ ਸ਼ੈਲਰ ਮਾਲਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼ੈਲਰਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਹੀ ਵੱਡੀ ਗਿਣਤੀ ਵਿਚ ਮੌਸਮੀ ਮਜ਼ਦੂਰ ਕੰਮ ਕਰਦੇ ਹਨ, ਜਿਨ੍ਹਾਂ ਦਾ ਰੁਜ਼ਗਾਰ ਸਥਾਈ ਨਹੀਂ ਹੁੰਦਾ। ਇਸ ਦੇ ਬਾਵਜੂਦ ਉਨ੍ਹਾਂ ਉੱਤੇ ਈ.ਐੱਸ.ਆਈ. ਅਤੇ ਪੀ.ਐੱਫ. ਵਰਗੀਆਂ ਸ਼ਰਤਾਂ ਲਾਗੂ ਕਰਨ ਨਾਲ ਸ਼ੈਲਰ ਮਾਲਕਾਂ ਉੱਤੇ ਵਾਧੂ ਵਿੱਤੀ ਬੋਝ ਪੈਂਦਾ ਹੈ। ਉਨ੍ਹਾਂ ਇਸ ਪ੍ਰਣਾਲੀ ਨੂੰ ਮੌਸਮੀ ਕੰਮਕਾਜ ਦੀ ਪ੍ਰਕਿਰਤੀ ਅਨੁਸਾਰ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੇ ਸ਼ੈਲਰਾਂ ਦੀਆਂ ਇਮਾਰਤਾਂ ਨੂੰ ਫ਼ੈਕਟਰੀ ਐਕਟ ਦੇ ਦਾਇਰੇ ਵਿਚ ਲਿਆ ਕੇ ਮਾਲਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰੀ ਵਿਭਾਗਾਂ ਦੀ ਬੇਲੋੜੀ ਦਖ਼ਲਅੰਦਾਜ਼ੀ ਅਤੇ ਇੰਸਪੈੱਕਟਰੀ ਰਾਜ ਖ਼ਤਮ ਕਰਕੇ ਉਦਯੋਗਪਤੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸ਼ੈਲਰ ਉਦਯੋਗ ਨੂੰ ਖੇਤੀਬਾੜੀ ਆਧਾਰਿਤ ਉਦਯੋਗ ਮੰਨਦਿਆਂ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੌਲਾਂ ਦੇ ਭੰਡਾਰਨ ਲਈ ਗੁਦਾਮਾਂ ਵਿਚ ਜਗ੍ਹਾ ਦੀ ਘਾਟ ਕਾਰਨ ਸ਼ੈਲਰ ਉਦਯੋਗ ਪ੍ਰਭਾਵਿਤ ਹੋ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਤੋਂ ਦੂਜੇ ਰਾਜਾਂ ਨੂੰ ਚੌਲਾਂ ਦੀ ਢੋਆ-ਢੁਆਈ ਵਾਸਤੇ ਰੇਲਵੇ ਦੀਆਂ ਵਿਸ਼ੇਸ਼ ਮਾਲ ਗੱਡੀਆਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਗੁਦਾਮਾਂ ਵਿਚ ਜਗ੍ਹਾ ਖਾਲੀ ਹੋ ਸਕੇ ਅਤੇ ਚੌਲਾਂ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ਼ੈਲਰ ਮਾਲਕਾਂ ਦੀਆਂ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗਾਂ ਕੋਲ ਉਠਾਏਗੀ, ਤਾਂ ਜੋ ਪੰਜਾਬ ਦੇ ਸ਼ੈਲਰ ਉਦਯੋਗ ਨੂੰ ਮੌਜੂਦਾ ਸੰਕਟ ਵਿਚੋਂ ਕੱਢ ਕੇ ਮੁੜ ਪੈਰਾਂ ਸਿਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਡੀ.ਬੀ.ਯੂ. ਨੇ ਆਨਲਾਈਨ , ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਦੇ ਦਾਖ਼ਲਾ ਟੀਚਿਆਂ ਦੀ ਪ੍ਰਾਪਤੀ ਦਾ ਮਨਾਇਆ ਜਸ਼ਨ ਅਗਲੀ ਖ਼ਬਰ ਫਰੰਟ ਦੇ 17 ਵੇਂ ਸਥਾਪਨਾ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਵਿਦਿਆਰਥੀਆਂ ਅਤੇ ਖਿਡਾਰੀਆ ਦਾ ਹੋਵੇਗਾ ਸਨਮਾਨ - ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।