06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਸੱਦਾ

ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਸਮਾਣਾ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਰਾਲੀ ਨਾ ਸਾੜਨ ਸੰਬੰਧੀ ਇਕ ਵਿਸ਼ੇਸ਼ ਰੈਲੀ ਕੱਢੀ। ਜਿਸ ਵਿਚ ਸਕੂਲ ਦੇ ਐਨ.

ਅਜੀਤ ਡੈਸਕ 06-11-2026
ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਸਮਾਣਾ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਰਾਲੀ ਨਾ ਸਾੜਨ ਸੰਬੰਧੀ ਇਕ ਵਿਸ਼ੇਸ਼ ਰੈਲੀ ਕੱਢੀ। ਜਿਸ ਵਿਚ ਸਕੂਲ ਦੇ ਐਨ.ਸੀ.ਸੀ. ਦੇ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਸਮੂਹ ਕਮੇਟੀ ਮੈਂਬਰਾਂ ਅਤੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੋਕਾ ਦਿੱਤਾ ਕਿ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਢੰਗ ਨਾਲ ਮਨਾਉਣਾ ਚਾਹੀਦਾ ਹੈ ਅਤੇ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਪ੍ਰੇਰਿਤ ਕੀਤਾ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹੈ। ਇਸ ਸ਼ਲਾਘਾਯੋਗ ਉਪਰਾਲੇ ਲਈ ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜ਼ਾਈ ਕੀਤੀ ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਹਲਕਾ ਸਨੌਰ ਪਹੁੰਚਣਗੇ ਹਰਮੀਤ ਸਿੰਘ ਪਠਾਣਮਾਜਰਾ, ਕੱਢਣਗੇ ਸ਼ੁਕਰਾਨਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।