10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੰਸਾਲੀ ਵਿਖੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਬ੍ਰਹਮ ਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਹੰਸਾਲੀ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਪਰਮਜੀਤ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 10-11-2026
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਬ੍ਰਹਮ ਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਹੰਸਾਲੀ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਪਰਮਜੀਤ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮਨਪ੍ਰੀਤ ਕੌਰ ਨੇ ਬਾਬਾ ਪਰਮਜੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਹੰਸਾਲੀ ਸਾਹਿਬ ਦੀਆਂ ਧਾਰਮਿਕ ਤੇ ਸਮਾਜ ਸੇਵੀ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਬੀਬੀ ਮਨਪ੍ਰੀਤ ਕੌਰ ਨੇ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਬਹੁਤ ਹੀ ਕਰਨੀ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਧਰਮ ਕੋਈ ਵੀ ਹੋਵੇ, ਧਰਮ ਸਾਨੂੰ ਜੋੜਨ ਦਾ ਕੰਮ ਕਰਦਾ ਹੈ। ਸਾਡੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਅਜਿਹੇ ਵਿਚ ਸਾਡਾ ਫ਼ਰਜ਼ ਬਣਦਾ ਹੈ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਰਜਿੰਦਰ ਸਿੰਘ ਗਰੇਵਾਲ, ਸਾਧੂ ਰਾਮ ਭੱਟਮਾਜਰਾ, ਅਵਤਾਰ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ ਡੰਗੇੜੀਆਂ, ਮਨਜੀਤ ਸਿੰਘ, ਮੋਹਣ ਸਿੰਘ ਬਧੋਛੀ, ਸਿਮਰਨਜੀਤ ਸਿੰਘ, ਤੇਜੀ ਅੰਬਾਲਾ, ਮੋਹਣ ਸਿੰਘ ਖੇੜਾ, ਹਰੀ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ ਤੇ ਸਿਰਜਣਾਤਮਿਕਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ-ਐਡ. ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।