ਪ੍ਰਧਾਨ ਗੋਲੂ ਨੇ ਕੀਤੀ ਅਕਾਲੀ ਆਗੂ ਮਜੀਠੀਆ ਨਾਲ ਮੁਲਾਕਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਅਹਿਮ ਚਰਚਾ
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ (ਗੋਲੂ ਪ੍ਰਧਾਨ) ਵਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਹਲਕੇ ਦੀ ਸਿਆਸੀ ਸਥਿਤੀ ਨੂੰ ਲੈ ਕੇ ਅਕਾਲੀ ਆਗੂ ਮਜੀਠੀਆ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼੍ਰੋਅਦ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਸਮੇਂ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
10-11-2026