10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਾਨੂੰ ਕਿਰਤੀ ਵਰਗ ਅਤੇ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰਨਾ ਚਾਹੀਦਾ ਹੈ – ਸੁਖਵੀਰ ਸਿੰਘ ਅਬਲੋਵਾਲ

ਪਟਿਆਲਾ, 9 ਨਵੰਬਰ (ਅ. ਸ.

ਅਜੀਤ ਡੈਸਕ 10-11-2026
ਪਟਿਆਲਾ, 9 ਨਵੰਬਰ (ਅ.ਸ. ਆਹਲੂਵਾਲੀਆ)-ਸ੍ਰੀ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਅਬਲੋਵਾਲ ਵਲੋਂ ਮੰਦਰ ਵਿਚ ਭਗਵਾਨ ਵਿਸਵਕਰਮਾ ਦਿਵਸ ਮਨਾਇਆ ਗਿਆ। ਇਸ ਸਮਾਗਮ ਮੌਕੇ ਵਾਰਡ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਸੁਖਵੀਰ ਸਿੰਘ ਅਬਲੋਵਾਲ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਸ੍ਰੀ ਵਿਸਵਕਰਮਾ ਦਿਵਸ ਮੌਕੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਸੇਧ ਲੈਣ ਦੀ ਲੋੜ ਹੈ। ਸਾਨੂੰ ਕਿਰਤੀ ਵਰਗ ਅਤੇ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਰਾਂ ਕਿਹਾ ਕਿ ਭਗਵਾਨ ਵਿਸਵਕਰਮਾ ਗਿਆਨ ਦੇ ਕਲਾ ਦੇ ਗਿਆਤਾ ਸਨ, ਜਿਨ੍ਹਾਂ ਦਾ ਉਦੇਸ਼ ਉਸ ਸਮੇਂ ਦੇ ਸਮਾਜ ਦਾ ਸਰਵਪੱਖੀ ਵਿਕਾਸ ਕਰਨਾ ਸੀ। ਅਬਲੋਵਾਲ ਨੇ ਕਿਹਾ ਕਿ ਅੱਜ ਦੇ ਨੌਜਵਾਨਾ ਨੂੰ ਕਿਰਤ ਅਤੇ ਕੌਸ਼ਲਤਾ ਨਾਲ ਜੁੜਨ ਦੀ ਲੋੜ ਹੈ। ਸ੍ਰ. ਅਬਲੋਵਾਲ ਨੇ ਇਸ ਮੌਕੇ ਭਗਵਾਨ ਵਿਸਵਕਰਮਾ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੱਤੀ। ਇਸ ਮੋਕੇ ਪ੍ਰਬੰਧਕ ਕਮੇਟੀ ਵਲੋਂ ਸੁਖਵੀਰ ਸਿੰਘ ਅਬਲੋਵਾਲ ਨੂੰ ਸਨਮਾਨਤ ਵੀ ਕੀਤਾ ਗਿਆ। ਪ੍ਰਬੰਧਕਾਂ ਵਲੋਂ ਇਸ ਮੌਕੇ ਪੂਜਾ ਅਰਚਨਾ ਕੀਤੀ ਅਤੇ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਪਰਵਿੰਦਰ ਸਿੰਘ ਭੋਲਾ, ਹਰਮੇਸ਼ ਸਿੰਘ, ਰਾਜਾ ਸਿੰਘ, ਜਸਵੰਤ ਸਿੰਘ ਕਾਲਾ, ਪਰਮਜੀਤ ਸਿੰਘ, ਦਰਸ਼ਨ ਸਿੰਘ, ਸੋਨੀਆ ਦਾਸ, ਹਾਕਮ ਸਿੰਘ, ਕ੍ਰਿਸ਼ਨ ਸਿੰਘ ਅਤੇ ਪਾਲਾ ਗਰਗ ਅਬਲੋਵਾਲ ਹਾਜ਼ਰ ਸਨ।
ਪਿਛਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ-ਵਿੰਦਾ ਗਰੋਵਰ ਅਗਲੀ ਖ਼ਬਰ ਅਮਲ ਸੁਸਾਇਟੀ ਵਲੋਂ 15 ਨਵੰਬਰ ਨੂੰ ਸਾਲਾਨਾ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।