11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ-ਨਿਰਲੇਪ ਕੌਰ

ਸਮਾਣਾ, 10 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਆਗੂ ਨਿਰਲੇਪ ਕੌਰ ਐਡਵੋਕੇਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨ ਅਤੇ ਭਾਰਤ ਦੀ ਖੜਗਭੁਜਾ ਪੰਜਾਬ ਨੂੰ ਆਪਣੇ ਨਾਲ ਲੈ ਕੇ ਚੱਲਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਅਜੀਤ ਡੈਸਕ 11-11-2026
ਸਮਾਣਾ, 10 ਨਵੰਬਰ (ਸਾਹਿਬ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਆਗੂ ਨਿਰਲੇਪ ਕੌਰ ਐਡਵੋਕੇਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨ ਅਤੇ ਭਾਰਤ ਦੀ ਖੜਗਭੁਜਾ ਪੰਜਾਬ ਨੂੰ ਆਪਣੇ ਨਾਲ ਲੈ ਕੇ ਚੱਲਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸਮੁੱਚੇ ਦੇਸ਼ ਵਿਚ ਇਕ ਕਾਨੂੰਨ ਲਾਗੂ ਹੋਣ ਦਾ ਦਾਅਵਾ ਕਰਨ ਵਾਲੀਆਂ ਸਰਕਾਰਾਂ ਬੰਦੀ ਸਿੱਖਾਂ ਨਾਲ ਕਿਉਂ ਵਿਤਕਰਾ ਕਰ ਰਹੀਆਂ ਹਨ ? ਨਿਰਲੇਪ ਕੌਰ ਨੇ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਣ ਦੀ ਕਾਰਵਾਈ ਨੂੰ ਪੰਜਾਬ ਤੇ ਕੇਂਦਰ ਸਰਕਾਰ ਦੀ ਬਦਨੀਤੀ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਦਾ ਰਾਜਸੀ ਮਨੋਰਥ ਪੂਰਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਦਾ ਬੱਚਾ-ਬੱਚਾ ਜਾਗਰੂਕ ਹੋ ਚੁੱਕਾ ਹੈ।
ਪਿਛਲੀ ਖ਼ਬਰ ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਮਾਧਵ ਸਿੰਗਲਾ ਦੇ ਦਾਦੇ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਨੇ ਪਰਿਵਾਰ ਨਾਲ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।