11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅੱਜ ਅਮਲੋਹ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ-ਵਿਧਾਇਕ ਗੈਰੀ ਬੜਿੰਗ

ਅਮਲੋਹ, 10 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਅਨਾਜ ਮੰਡੀ ਅਮਲੋਹ ਵਿਖੇ ਅੱਜ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।

ਅਜੀਤ ਡੈਸਕ 11-11-2026
ਅਮਲੋਹ, 10 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਅਨਾਜ ਮੰਡੀ ਅਮਲੋਹ ਵਿਖੇ ਅੱਜ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਸਿੱਧ ਗਾਇਕ ਰਣਜੀਤ ਬਾਵਾ ਵੀ ਆਪਣੇ ਗੀਤਾਂ ਨਾਲ ਰੌਣਕਾਂ ਲਾਉਣਗੇ। ਉਨ੍ਹਾਂ ਲੋਕਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਆੜ੍ਹਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਜਗਜੀਵਨ ਸਿੰਘ, ਨੌਜਵਾਨ ਆਗੂ ਤਰਨਦੀਪ ਬਦੇਸ਼ਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਾਇੰਸ ਮੁਕਾਬਲਿਆਂ ਵਿਚ ਖਨਿਆਣ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਸਥਾਨ ਕੀਤੇ ਹਾਸਿਲ ਅਗਲੀ ਖ਼ਬਰ ਅੱਜ ਦੀ ਅਮਲੋਹ ਰੈਲੀ ਵਿਚ ਹੋਵੇਗਾ ਵੱਡਾ ਇਕੱਠ- ਦੀਵਾ, ਮਛਰਾਏ, ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।