11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਲਕਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ-ਦਰਬਾਰਾ ਸਿੰਘ ਗੁਰੂ 17 ਨੂੰ ਬਸੀ ਪਠਾਣਾਂ ਵਿਖੇ ਕੀਤੀ ਜਾਵੇਗੀ ਵੱਡੀ ਰੈਲੀ

ਖਮਾਣੋਂ, 10 ਨਵੰਬਰ (ਮਨਮੋੋਹਣ ਸਿੰਘ ਕਲੇਰ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਨੂੰ ਲੈ ਕੇ ਝੂਠਾ ਵਾਅਦਾ ਕਰਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਵਿਚ ਜਿਸ ਤਰ੍ਹਾਂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਨਿੱਤ ਮੌਤਾਂ ਹੋ ਰਹੀਆਂ ਹਨ ਉਸ ਦੇ ਸੰਬੰਧ ਵਿਚ ਮਾਵਾਂ-ਧੀਆਂ ਦੀ ਲਲਕਾਰ ਰੈਲੀ ਨੂੰ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ 17 ਨਵੰਬਰ ਨੂੰ ਸਵੇਰੇ 10 ਵਜੇ ਬਸੀ ਪਠਾਣਾਂ ਵਿਖੇ ਸੰਬੋਧਨ ਕਰਨ ਲਈ ਆ ਰਹੇ ਹਨ। ਇਹ ਪ੍ਰਗਟਾਵਾ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਨੇ ਉਕਤ ਰੈਲੀ ਦੇ ਸੰਬੰਧ ’ਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 11-11-2026
ਖਮਾਣੋਂ, 10 ਨਵੰਬਰ (ਮਨਮੋੋਹਣ ਸਿੰਘ ਕਲੇਰ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਨੂੰ ਲੈ ਕੇ ਝੂਠਾ ਵਾਅਦਾ ਕਰਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਵਿਚ ਜਿਸ ਤਰ੍ਹਾਂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਨਿੱਤ ਮੌਤਾਂ ਹੋ ਰਹੀਆਂ ਹਨ ਉਸ ਦੇ ਸੰਬੰਧ ਵਿਚ ਮਾਵਾਂ-ਧੀਆਂ ਦੀ ਲਲਕਾਰ ਰੈਲੀ ਨੂੰ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ 17 ਨਵੰਬਰ ਨੂੰ ਸਵੇਰੇ 10 ਵਜੇ ਬਸੀ ਪਠਾਣਾਂ ਵਿਖੇ ਸੰਬੋਧਨ ਕਰਨ ਲਈ ਆ ਰਹੇ ਹਨ। ਇਹ ਪ੍ਰਗਟਾਵਾ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਨੇ ਉਕਤ ਰੈਲੀ ਦੇ ਸੰਬੰਧ ’ਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਰੈਲੀ ਦੇ ਸਬੰਧ ਵਿਚ ਅੱਜ ਪਿੰਡ ਬਾਠਾਂ ਕਲਾਂ, ਭਾਂਬਰੀ, ਚੜੀ, ਮਨੈਲਾ, ਬਦੇਸ਼ ਕਲਾਂ, ਰਾਏਪੁਰ ਰਾਈਆਂ ਅਤੇ ਨੀਵਾਂ ਜਟਾਣਾ ਪਿੰਡਾਂ ਵਿਖੇ ਵਰਕਰ ਮੀਟਿੰਗਾਂ ਕੀਤੀਆਂ। ਗੁਰੂ ਨੇ ਕਿਹਾ ਕਿ ਲਲਕਾਰ ਰੈਲੀ ਦੀਆਂ ਤਿਆਰੀਆਂ ਰਾਹੀਂ ਔਰਤਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਤੇ ਆਰ-ਪਾਰ ਦੀ ਲੜਾਈ ਲੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਭਾਈ ਅਵਤਾਰ ਸਿੰਘ ਰਿਆ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ, ਫ਼ਕੀਰ ਚੰਦ ਹਲਕਾ ਪ੍ਰਧਾਨ, ਸੁਦਾਗਰ ਸਿੰਘ ਭੁੱਟਾ, ਨਿਰਭੈ ਸਿੰਘ ਸਾਬਕਾ ਸੰਮਤੀ ਮੈਂਬਰ ਬਾਠਾਂ, ਪ੍ਰਦੀਪ ਸਿੰਘ ਸਰਪੰਚ ਰਾਣਵਾਂ, ਜਥੇਦਾਰ ਰਤਨ ਸਿੰਘ, ਸੰਮਤੀ ਮੈਂਬਰ ਜਰਨੈਲ ਸਿੰਘ ਚੰਡਿਆਲਾ, ਰਾਜਿੰਦਰ ਸਿੰਘ, ਚੌਧਰੀ ਰਵੀ, ਮਦਨ ਲਾਲ, ਜਸਵੰਤ ਸਿੰਘ, ਰਾਜਿੰਦਰ ਸਿੰਘ, ਅਵਤਾਰ ਸਿੰਘ ਭਾਂਬਰੀ, ਜਸਵੰਤ ਸਿੰਘ ਭੱਟੀ, ਸਤਬੀਰ ਸਿੰਘ ਸੋਢੀ, ਦਰਸ਼ਨ ਸਿੰਘ ਸਾਬਕਾ ਸਰਪੰਚ ਚੜ੍ਹੀ, ਬੰਤ ਸਿੰਘ ਸਾਬਕਾ ਪੰਚ, ਡਾ.ਰਾਜਿੰਦਰ ਸਿੰਘ, ਕ੍ਰਿਪਾਲ ਸਿੰਘ, ਪ੍ਰੀਤਮ ਸਿੰਘ, ਬਿੱਕਰ ਸਿੰਘ, ਪਾਲ ਸਿੰਘ, ਭੰਗੀ ਸਿੰਘ, ਨਿਰਭੈ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ ਧਾਰਨੀ, ਰਾਜਿੰਦਰ ਸਿੰਘ ਮੰਡੇਰਾ, ਹਰਪ੍ਰੀਤ ਸਿੰਘ ਲਾਡੀ, ਸੰਗਤ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਸੁਖਵੀਰ ਸਿੰਘ ਅਤੇ ਸੋਮ ਸਿੰਘ ਆਦਿ ਪਾਰਟੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਹਿੰਦ-ਫ਼ਤਹਿਗੜ੍ਹ ਸਾਹਿਬ ਕੌਂਸਲ ਦੀ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਨੇ ਡੀ. ਏ. ਦੇ ਵਿਰੋਧ ਵਿਚ ਮੀਟਿੰਗ ਅਗਲੀ ਖ਼ਬਰ ਛੇਵੇਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ ਦਾ ਪੋਸਟਰ ਵਿਧਾਇਕ ਰਾਏ ਨੇ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।