13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ-ਚਨਾਰਥਲ

ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਸੂਬਾ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਦੀਆਂ ਤਰੀਕਾਂ ਵਿਚ ਤੁਰੰਤ ਵਾਧਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਮੰਡੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ।

ਅਜੀਤ ਡੈਸਕ 13-11-2026
ਜਖਵਾਲੀ, 12 ਨਵੰਬਰ (ਨਿਰਭੈ ਸਿੰਘ)-ਸੂਬਾ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਦੀਆਂ ਤਰੀਕਾਂ ਵਿਚ ਤੁਰੰਤ ਵਾਧਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਮੰਡੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ। ਸ. ਚਨਾਰਥਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਵਿਚ ਨਮੀ ਹੋਣ ਕਰਕੇ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਹੀ ਖੜੀ ਹੈ ਅਤੇ ਕੁਝ ਫ਼ਸਲ ਮੰਡੀਆਂ ਵਿਚ ਪਈ ਹੈ, ਪਰ ਸਰਕਾਰ ਨੇ ਸੂਬੇ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਨਾ ਖ਼ਰੀਦਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ, ਜਿਸ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਕਿਉਂਕਿ ਕਿਸਾਨੀ ਕਿੱਤਾ ਫ਼ਸਲ ਉੱਪਰ ਹੀ ਨਿਰਭਰ ਕਰਦਾ ਹੈ, ਜਿਸ ਕਰਕੇ ਕਿਸਾਨਾਂ ਨੇ ਬੈਂਕਾਂ ਵਿਚ ਲੈਣ ਦੇਣ ਕਰਨਾ ਹੁੰਦਾ ਹੈ। ਇਸ ਕਰਕੇ ਸੂਬਾ ਸਰਕਾਰ ਆਪਣੇ ਹੁਕਮ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਖੇਤੀਬਾੜੀ ਹਾਦਸਾਗ੍ਰਸਤ ਦੇ ਪਰਿਵਾਰ ਨੂੰ ਚੈੱਕ ਕੀਤਾ ਭੇਟ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ’ਤੇ ਵਾਧੂ ਵਿੱਤੀ ਬੋਝ ਪਾਉਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।