15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਲਾਸਟਰ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਮੁਕਾਬਲੇ ਕਰਵਾਏ

ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ ਕਲਸਟਰ ਪੱਧਰੀ ਮੁਕਾਬਲੇ ਪਿੰਡ ਲਖਣਪੁਰ ਵਿਖੇ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।

ਅਜੀਤ ਡੈਸਕ 15-11-2026
ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ ਕਲਸਟਰ ਪੱਧਰੀ ਮੁਕਾਬਲੇ ਪਿੰਡ ਲਖਣਪੁਰ ਵਿਖੇ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਭਾਸ਼ਣ, ਸੁੰਦਰ ਲਿਖਾਈ, ਆਮ ਗਿਆਨ, ਪਹਾੜੇ ਸੁਣਾਉਣ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਕੋਆਰਡੀਨੇਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ ਅਤੇ ਸਾਰੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਸੀ.ਐਚ.ਟੀ ਕਰਨੈਲ ਸਿੰਘ, ਸ਼ਿੰਗਾਰਾ ਸਿੰਘ ਬਰਵਾਲੀ, ਜਸਵਿੰਦਰ ਸਿੰਘ, ਤਰਲੋਚਨ ਸਿੰਘ, ਗੁਰਦੀਪ ਸਿੰਘ, ਜਗਦੀਪ ਸਿੰਘ, ਜਗਦੀਪ ਕੌਰ, ਬਲਜੀਤ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।
ਪਿਛਲੀ ਖ਼ਬਰ ਉਦਯੋਗਪਤੀ ਸੰਚਿਤ ਸਿੰਗਲਾ ਨੇ ਮੁੱਖ ਮੰਤਰੀ ਮਾਨ ਨਾਲ ਉਦਯੋਗਿਕ ਮੁੱਦਿਆਂ ’ਤੇ ਕੀਤੀ ਚਰਚਾ ਅਗਲੀ ਖ਼ਬਰ ਸੁਨੀਲ ਕੁਮਾਰ ਪਹਿਲਵਾਨ ਬਣੇ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।