14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ 16 ਨੂੰ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ 188ਵਾਂ ਵਿਸ਼ਾਲ ਖ਼ੂਨਦਾਨ ਕੈਂਪ 16 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਡਾ.

ਅਜੀਤ ਡੈਸਕ 15-11-2026
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ 188ਵਾਂ ਵਿਸ਼ਾਲ ਖ਼ੂਨਦਾਨ ਕੈਂਪ 16 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਡਾ. ਸੁਚੇਤ ਮਹਿੰਦਰ, ਪੀ.ਜੀ.ਆਈ. ਚੰਡੀਗੜ੍ਹ ਦੀ ਰਹਿਨੁਮਾਈ ਹੇਠ ਲਗਾਇਆ ਜਾਵੇਗਾ। ਇਸ ਮੌਕੇ ਬਲੱਡ ਬੈਂਕ ਦੀ ਟੀਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖ਼ੂਨ ਇਕੱਤਰ ਕਰਨ ਲਈ ਮੌਜੂਦ ਰਹੇਗੀ। ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਸਮੂਹ ਖ਼ੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਇਸ ਪੁੰਨ ਦੇ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਮੈਂਬਰ ਕੁਲਦੀਪ ਸਿੰਘ ਤੇ ਕ੍ਰਿਸ਼ਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਮਲੋਹ ਵਿਖੇ ‘ਆਪ’ ਦੀ ਰੈਲੀ ਦੇ ਵੱਡੇ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਰੈਲੀਆਂ ਨੂੰ ਪਿੱਛੇ ਛੱਡਿਆ-ਰਾਏ, ਮਾਂਗਟ ਕਿਹਾ-... ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਲੋਕ ‘ਆਪ’ ਸਰਕਾਰ ਨੂੰ ਚੱਲਦਾ ਕਰ ਕੇ ਜਵਾਬ ਦੇਣਗੇ-ਮਛਰਾਏ, ਮਾਜਰੀ, ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।