16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਟੈਗੋਰ ਸਕੂਲ ਦੀਆਂ ਹੈਂਡਬਾਲ ਖਿਡਾਰਣਾਂ ਨੇ ਸਟੇਟ ਲੈਵਲ ’ਤੇ ਕਾਂਸੀ ਦਾ ਤਗਮਾ ਕੀਤਾ ਹਾਸਿਲ

ਦੇਵੀਗੜ੍ਹ, 15 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਦੇਵੀਗੜ੍ਹ ਲਈ ਇਹ ਬੇਹੱਦ ਖੁਸ਼ੀ ਦਾ ਪਲ ਹੈ ਕਿ ਸਕੂਲ ਦੀਆਂ ਛੇ ਹੋਣਹਾਰ ਹੈਂਡਬਾਲ ਖਿਡਾਰਣਾਂ ਦੀ ਚੋਣ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਪਟਿਆਲਾ ਜ਼ਿਲ੍ਹੇ ਦੀ ਟੀਮ ਵਿਚ ਹੋਈ ਹੈ। ਇਹ ਮੁਕਾਬਲਾ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ, ਜਿੱਥੇ ਇਹ ਖਿਡਾਰਣਾਂ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।

ਅਜੀਤ ਡੈਸਕ 16-11-2026
ਦੇਵੀਗੜ੍ਹ, 15 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਦੇਵੀਗੜ੍ਹ ਲਈ ਇਹ ਬੇਹੱਦ ਖੁਸ਼ੀ ਦਾ ਪਲ ਹੈ ਕਿ ਸਕੂਲ ਦੀਆਂ ਛੇ ਹੋਣਹਾਰ ਹੈਂਡਬਾਲ ਖਿਡਾਰਣਾਂ ਦੀ ਚੋਣ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਪਟਿਆਲਾ ਜ਼ਿਲ੍ਹੇ ਦੀ ਟੀਮ ਵਿਚ ਹੋਈ ਹੈ। ਇਹ ਮੁਕਾਬਲਾ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ, ਜਿੱਥੇ ਇਹ ਖਿਡਾਰਣਾਂ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ। ਸਕੂਲ ਦੀਆਂ ਚੁਣੀਆਂ ਗਈਆਂ ਖਿਡਾਰਣਾਂ ਸਿਮਰਨ ਕੌਰ ਨੌਵੀਂ ਜਮਾਤ, ਜਸਮਨ ਕੌਰ ਨੌਵੀਂ ਜਮਾਤ ਹਰਸ਼ਪ੍ਰੀਤ ਕੌਰ ਨੌਵੀਂ ਜਮਾਤ, ਪਰੀ ਬਾਰ੍ਹਵੀਂ ਜਮਾਤ, ਜੀਨਤ ਦਸਵੀਂ ਜਮਾਤ, ਗੁਰਲੀਨ ਕੌਰ ਦਸਵੀਂ ਜਮਾਤ ਹਨ। ਇਹ ਸ਼ਾਨਦਾਰ ਪ੍ਰਾਪਤੀ ਖਿਡਾਰਣਾਂ ਦੀ ਲਗਨ, ਅਨੁਸ਼ਾਸਨ, ਨਿਰੰਤਰ ਅਭਿਆਸ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਨ੍ਹਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ ਨਾਲ ਸਕੂਲ ਅਤੇ ਪਟਿਆਲਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਰਾਜ ਪੱਧਰੀ ‘ਤੇ ਖੇਡਣ ਦਾ ਮੌਕਾ ਮਿਲਣਾ ਇਨ੍ਹਾਂ ਲਈ ਇਕ ਮਹੱਤਵਪੂਰਨ ਪ੍ਰਾਪਤੀ ਹੈ ਅਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲ੍ਹਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸਾਰੀਆਂ ਖਿਡਾਰਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਕਿਉਂਕਿ ਖੇਡਾਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਇਸ ਮੌਕੇ ਹੈਂਡਬਾਲ ਕੋਚ ਲਤੀਫ਼ ਮੁਹੰਮਦ ਦੀ ਮਿਹਨਤ ਅਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਸਿਖਲਾਈ ਅਤੇ ਪ੍ਰੇਰਨਾ ਨਾਲ ਖਿਡਾਰਣਾਂ ਆਪਣੀ ਖੇਡ ਵਿਚ ਨਿਰੰਤਰ ਸੁਧਾਰ ਕਰ ਰਹੀਆਂ ਹਨ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰਣਾਂ ਫ਼ਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਪਟਿਆਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੀਆਂ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਅਦ ਦੀ ਸਰਕਾਰ-ਗੁਰਤੇ... ਅਗਲੀ ਖ਼ਬਰ ਹੁਕਮਰਾਨ ਧਿਰ ਦੀ ਟਿਕਟ ’ਤੇ ਚੋਣ ਮੈਦਾਨ ’ਚ ਉਤਰਨ ਵਾਲੇ ਉਮੀਦਵਾਰਾਂ ਨੂੰ ਲੱਗਿਆ ਧੁੜਕੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।