ਪਿੰਡ ਲਾਲਪੁਰ ਦੇ ਵਿਕਾਸ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ 5 ਲੱਖ ਰੁਪਏ ਦੀ ਗਰਾਂਟ ਜਾਰੀ
ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲਾਲਪੁਰ ਦੀ ਗ੍ਰਾਮ ਪੰਚਾਇਤ ਨੂੰ ਵਿਧਾਇਕ ਐਡਵੋਕੇਟ ਚੱਢਾ ਦੇ ਕੋਟੇ ’ਚੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ।
ਅਜੀਤ ਡੈਸਕ
16-11-2026