15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ- ਜੱਗਾ ਸਮਸ਼ਪੁਰ, ਹਰਚੰਦ ਸਮਸ਼ਪੁਰ

ਅਮਲੋਹ, 15 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ‘ਆਪ’ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।

ਅਜੀਤ ਡੈਸਕ 16-11-2026
ਅਮਲੋਹ, 15 ਨਵੰਬਰ (ਕੇਵਲ ਸਿੰਘ)-ਪੰਜਾਬ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ‘ਆਪ’ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਇਸ ਕਰਕੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਕਾਂਗਰਸ ਪਾਰਟੀ ਨੂੰ ਮੌਕਾ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਹਰਚੰਦ ਸਿੰਘ ਸਮਸ਼ਪੁਰ ਅਤੇ ਸਾਬਕਾ ਸਰਪੰਚ ਜੱਗਾ ਸਿੰਘ ਸਮਸ਼ਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਵਿੱਚ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਰਣਦੀਪ ਸਿੰਘ ਨਾਭਾ ਵਲੋਂ ਹਲਕਾ ਅਮਲੋਹ ਵਿਚ ਕਈ ਵੱਡੇ ਵਿਕਾਸ ਕਾਰਜ ਕਰਵਾਏ ਗਏ ਸਨ, ਜਿਸ ਕਰਕੇ ਲੋਕ ਅੱਜ ਉਨ੍ਹਾਂ ਨੂੰ ਯਾਦ ਕਰ ਰਹੇ ਹਨ।
ਪਿਛਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਲੱਲੋਂ ਖ਼ੁਰਦ ਨੂੰ 100 ਸੈੱਟ ਬਰਤਨ ਭੇਟ ਅਗਲੀ ਖ਼ਬਰ ‘ ਆਪ’ ਆਗੂ ਗੁਰਪ੍ਰੀਤ ਗੋਪੀ ਨੇ ਬੀ.ਡੀ.ਪੀ.ਓ. ਦਫ਼ਤਰ ’ਤੇ ਲਗਾਏ ਸਰਕਾਰੀ ਪੈਸੇ ਦੀ ਹੇਰਾਫੇਰੀ ਦੇ ਇਲਜ਼ਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।