ਮੰਡੀ ਗੋਬਿੰਦਗੜ੍ਹ ਵਿਖੇ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵੱਖ-ਵੱਖ ਸਮਾਗਮਾਂ ਵਿਚ ਸ਼ਮੂਲੀਅਤ ਕਰ ਕੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ ਦਿੱਤੀ ਵਧਾਈ
ਮੰਡੀ ਗੋਬਿੰਦਗੜ੍ਹ,15 ਨਵੰਬਰ (ਰਾਜੇਸ਼ ਸ਼ਰਮਾ, ਇੰਕਬਾਲਦੀਪ ਸੰਧੂ)-ਛੱਠ ਪੂਜਾ ਦਾ ਪਵਿੱਤਰ ਤਿਉਹਾਰ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਵਾਸੀ ਭਾਈਚਾਰੇ ਵਲੋਂ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।
ਮੰਡੀ ਗੋਬਿੰਦਗੜ੍ਹ,15 ਨਵੰਬਰ (ਰਾਜੇਸ਼ ਸ਼ਰਮਾ, ਇੰਕਬਾਲਦੀਪ ਸੰਧੂ)-ਛੱਠ ਪੂਜਾ ਦਾ ਪਵਿੱਤਰ ਤਿਉਹਾਰ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਵਾਸੀ ਭਾਈਚਾਰੇ ਵਲੋਂ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਦਿਆਂ ਸਮੂਹ ਪ੍ਰਵਾਸੀ ਭਾਈਚਾਰੇ ਨੂੰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪ੍ਰਵਾਸੀ ਭਾਈਚਾਰੇ ਵਲੋਂ ਹਰ ਸਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਛੱਠ ਪੂਜਾ ਦਾ ਤਿਉਹਾਰ ਮਨਾਉਣਾ ਬੇਹੱਦ ਸ਼ਲਾਘਾਯੋਗ ਹੈ। ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਜਿੱਥੇ ਸਾਨੂੰ ਆਪਣੇ ਵਿਰਸੇ ਅਤੇ ਪਰੰਪਰਾਵਾਂ ਨਾਲ ਜੋੜਦੇ ਹਨ, ਉੱਥੇ ਹੀ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਏਕਤਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿੱਚ ਵੱਸਦਾ ਹਰ ਵਰਗ ਅਤੇ ਹਰ ਭਾਈਚਾਰਾ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹੈ। ਸਾਰੇ ਧਰਮਾਂ ਦੇ ਤਿਉਹਾਰਾਂ ਨੂੰ ਆਪਸੀ ਪਿਆਰ, ਸਤਿਕਾਰ ਅਤੇ ਸਦਭਾਵਨਾ ਨਾਲ ਮਨਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਖੀ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਸੋਮਨਾਥ ਅਜਨਾਲੀ, ਜਥੇਦਾਰ ਨਾਜ਼ਰ ਸਿੰਘ ਮੰਡੀ, ਕੰਵਲਜੀਤ ਸਿੰਘ ਗਿੱਲ, ਪ੍ਰਦੀਪ ਕੁਮਾਰ ਮਿੰਟੂ, ਗੁਰਪ੍ਰੀਤ ਸਿੰਘ ਨੋਨੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਰੌਸ਼ਨ ਸਿੰਘ, ਸਿਮਰਨਜੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਗਾਂਧੀ, ਬਹਾਦਰ ਸਿੰਘ ਹੈਬਤਪੁਰ, ਸੁਭਾਸ਼ ਵਰਮਾ, ਹਰਮੀਤ ਸਿੰਘ ਖਾਲਸਾ, ਕੌਸ਼ਲ ਮਿਸ਼ਰਾ, ਅਜੈ ਰਾਏ, ਤੇਜ ਨਰਾਇਣ ਮਮਹਿਤੈ, ਵਿਨੋਦ ਰਾਏ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਡਾ. ਅਰਜੁਨ ਸਿੰਘ ਅਮਲੋਹ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਸਪ੍ਰੀਤ ਸਿੰਘ ਜੱਸੀ, ਸਹਿਜ ਧਾਲੀਵਾਲ, ਕਰਨ ਡਡਹੇੜੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਗੁਰਦੀਪ ਸਿੰਘ ਬੱਬੀ, ਗੁਰਪ੍ਰੀਤ ਸਿੰਘ ਗੁਰੀ, ਮੱਖਣ ਸਿੰਘ ਅਮਲੋਹ, ਬਲਤੇਜ ਸਿੰਘ ਅਮਲੋਹ ਅਤੇ ਅੰਮ੍ਰਿਤਪਾਲ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।