18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੋਬਿੰਦਗੜ੍ਹ ਵਾਕਰਜ਼ ਕਲੱਬ ਵਲੋਂ 21ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਦੀ ਸਫ਼ਲ ਸ਼ੁਰੂਆਤ

ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਵਾਕਰਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਖੇ 21ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਗਈ। ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 18-11-2026
ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਵਾਕਰਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਖੇ 21ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਗਈ। ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪੈਦਲ ਚਾਲ, ਦੌੜ ਅਤੇ ਗੋਲ਼ਾ ਸੁੱਟਣ ਦੇ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਸਰੀਰਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ 90 ਸਾਲਾ ਬਜ਼ੁਰਗ ਨਛੱਤਰ ਸਿੰਘ ਨੇ ਪੰਜ ਕਿੱਲੋਮੀਟਰ ਪੈਦਲ ਚਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਾਬਤ ਕਰ ਦਿੱਤਾ ਕਿ ਖੇਡਾਂ ਪ੍ਰਤੀ ਜਜ਼ਬੇ ਅਤੇ ਹੌਸਲੇ ਅੱਗੇ ਉਮਰ ਕੋਈ ਮਾਅਨੇ ਨਹੀਂ ਰੱਖਦੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮਿੱਠੂ ਚੋਪੜਾ ਅਤੇ ਲਾਲ ਸਿੰਘ ਮਣਕੂ ਮੁੱਖ ਮਹਿਮਾਨ ਵਜੋਂ ਪੁੱਜੇ। ਕਲੱਬ ਦੇ ਸਰਪ੍ਰਸਤ ਡਾ. ਬਲਜੀਤ ਸਿੰਘ ਅਤੇ ਭੂਸ਼ਣ ਰਾਣਾ, ਚੇਅਰਮੈਨ ਪਰਮਜੀਤ ਭੱਟੀ ਅਤੇ ਪ੍ਰਧਾਨ ਅਮਰੀਕ ਸਿੰਘ ਨੇ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਝੰਡਾ ਲਹਿਰਾਉਣ ਦੀ ਰਸਮ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਨੇ ਕੀਤੀ ਅਤੇ ਮਿੱਠੂ ਚੋਪੜਾ ਤੇ ਲਾਲ ਸਿੰਘ ਮਣਕੂ ਨੇ ਹਰੀ ਝੰਡੀ ਦਿਖਾ ਕੇ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਲੱਬ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਕਲੱਬ ਦੇ ਉਪ-ਪ੍ਰਧਾਨ ਅਮਰੀਕ ਸਿੰਘ ਮੰਡੇਰ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ, ਜਦਕਿ ਉਨ੍ਹਾਂ ਨੇ ਭੂਸ਼ਣ ਰਾਣਾ ਦੇ ਸਹਿਯੋਗ ਨਾਲ ਖੇਡ ਮੁਕਾਬਲਿਆਂ ਦੌਰਾਨ ਕੁਮੈਂਟਰੀ ਵੀ ਕੀਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ,ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਹਸੀਜਾ, ਅਰਵਿੰਦ ਸਿੰਗਲਾ, ਸੁਬੋਧ ਗੁਪਤਾ (ਕਾਮਧੇਨੂ), ਸੰਜੀਵ ਕੁਮਾਰ ਬਾਂਸਲ (ਐੱਸ.ਕੇ.), ਰਾਜੀਵ ਬਾਂਸਲ, ਅਨੰਦ ਪਨੇਸਰ, ਪਰਮਜੀਤ ਸੋਹਲ, ਹਰਪ੍ਰੀਤ ਸਿੰਘ ਲੋਟੇ (ਹੈਪੀ), ਅਸ਼ੋਕ ਕਾਲੜਾ, ਨਗਰ ਕੌਂਸਲ ਦੇ ਮੀਤ ਪ੍ਰਧਾਨ ਵਨੀਤ ਸਿੰਘ ਬਿੱਟੂ, ਕੌਂਸਲਰ ਹਰਚੰਦ ਸਿੰਘ ਅਤੇ ਸੁਖਦੀਪ ਸਿੰਘ ਮੰਡੇਰ, ਕੌਂਸਲਰ ਐਡਵੋਕੇਟ ਪਰਮਜੀਤ ਸਿੰਘ, ਸਮਾਜ ਸੇਵਕ ਚੇਤਨ ਸ਼ਰਮਾ, ਕੌਂਸਲਰ ਪਰਮਜੀਤ ਵਾਲੀਆ, ਸੁਧੀਰ ਮਿੱਢਾ (ਐਵਰਸ਼ਾਈਨ) ਅਤੇ ਰਾਕੇਸ਼ ਵਧਵਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਚੈਂਪੀਅਨਸ਼ਿਪ ਦੇ ਓਵਰਆਲ ਰੇਸ ਵਾਕ ਮੁਕਾਬਲੇ ਵਿਚ ਰਵੀ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪੁਰਸ਼ਾਂ ਦੇ ਪੰਜ ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਦੇ 45 ਸਾਲ ਉਮਰ ਵਰਗ ਵਿਚ ਰਵੀ ਕੁਮਾਰ ਪਹਿਲੇ ਸਥਾਨ ’ਤੇ ਰਿਹਾ। 50 ਸਾਲ ਵਰਗ ਵਿਚ ਮਹਿੰਦਰ ਸਿੰਘ ਨੇ ਪਹਿਲਾ ਅਤੇ ਰਣਜੀਤ ਸਿੰਘ ਫੋਰਮੈਨ ਨੇ ਦੂਜਾ, 55 ਸਾਲ ਵਰਗ ਵਿਚ ਸੁਰਿੰਦਰ ਸਿੰਘ ਮਣਕੂ ਨੇ ਪਹਿਲਾ ਅਤੇ ਅਵਤਾਰ ਸਿੰਘ ਭੱਟੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 60 ਸਾਲ ਵਰਗ ਵਿਚ ਬਲਵਿੰਦਰ ਸਿੰਘ ਬਬਲਾ ਪਹਿਲੇ ਅਤੇ ਰਾਜਿੰਦਰ ਕੁਮਾਰ ਦੂਜੇ, 65 ਸਾਲ ਵਰਗ ਵਿਚ ਬਲਦੇਵ ਸਿੰਘ ਪਹਿਲੇ ਅਤੇ ਕ੍ਰਿਸ਼ਨ ਗੋਪਾਲ ਦੂਜੇ, 70 ਸਾਲ ਵਰਗ ਵਿਚ ਗੁਰਦਿਆਲ ਸਿੰਘ ਪਹਿਲੇ ਅਤੇ ਭੂਸ਼ਣ ਸਿੰਘ ਰਾਣਾ ਦੂਜੇ ਸਥਾਨ ’ਤੇ ਰਹੇ। 75 ਸਾਲ ਵਰਗ ਵਿਚ ਹਰਪਾਲ ਸਿੰਘ ਫੌਜੀ ਨੇ ਪਹਿਲਾ ਅਤੇ ਸੁਰਿੰਦਰ ਕੁਮਾਰ ਨੇ ਦੂਜਾ, ਜਦਕਿ 80 ਸਾਲ ਵਰਗ ਵਿਚ ਕਾਕਾ ਸਿੰਘ ਨੇ ਪਹਿਲਾ ਅਤੇ ਮਾਸਟਰ ਮੇਹਰ ਚੰਦ ਨੇ ਦੂਜਾ ਸਥਾਨ ਹਾਸਲ ਕੀਤਾ। 90 ਸਾਲ ਵਰਗ ਵਿਚ ਨਛੱਤਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਹਿਲਾਵਾਂ ਦੇ ਤਿੰਨ ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚ 40 ਤੋਂ 60 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਹਰਜੀਤ ਕੌਰ, ਰਵਿੰਦਰ ਕੌਰ, ਗੁਰਮੀਤ ਕੌਰ, ਦਲਜੀਤ ਕੌਰ, ਪ੍ਰਵੀਨ ਸ਼ਰਮਾ ਅਤੇ ਹਰਦੀਪ ਸ਼ਰਮਾ ਨੇ ਆਪੋ-ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਪੁਰਸ਼ਾਂ ਦੀ ਪੰਜ ਕਿੱਲੋਮੀਟਰ ਦੌੜ ਦੇ 30 ਤੋਂ 80 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਚਰਨਜੀਤ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਮਨਦੀਪ ਸਿੰਘ, ਡਾ. ਜਸਵੀਰ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੇਹਰ ਸਿੰਘ, ਮੋਹਨ ਸਿੰਘ, ਸੁਖਦੇਵ ਸਿੰਘ ਅਤੇ ਅਮਰਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੁਰਸ਼ਾਂ ਦੀ 400 ਮੀਟਰ ਦੌੜ ਦੇ 30 ਤੋਂ 65 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਜੈਬੀ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਦਲਜੀਤ ਸਿੰਘ, ਬਲਬੀਰ ਸਿੰਘ ਅਤੇ ਕੇਵਲ ਸਿੰਘ ਨੇ ਪਹਿਲੇ ਸਥਾਨ ਹਾਸਲ ਕੀਤੇ। ਗੋਲ਼ਾ ਸੁੱਟਣ ਦੇ ਪੁਰਸ਼ਾਂ ਦੇ ਮੁਕਾਬਲਿਆਂ ਵਿਚ 45 ਤੋਂ 80 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਬਲਵਿੰਦਰ ਸਿੰਘ, ਮਲਕੀਤ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਬਹਾਦਰ ਸਿੰਘ ਅਤੇ ਅਮਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਮਹਿਲਾਵਾਂ ਦੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ 30 ਤੋਂ 70 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਡਾ. ਸੁਕੰਤ ਚੌਧਰੀ (ਐੱਸ.ਐੱਚ.ਓ.), ਦਰਸ਼ਨ ਕੌਰ, ਹਰਜੀਤ ਕੌਰ, ਰਵਿੰਦਰ ਕੌਰ ਅਤੇ ਪ੍ਰਦੀਪ ਕੌਰ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਲੜਕੇ-ਲੜਕੀਆਂ ਦੇ 400 ਮੀਟਰ ਦੌੜ ਮੁਕਾਬਲਿਆਂ ਵਿਚ 10 ਤੋਂ 30 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਲੜਕਿਆਂ ਦੇ ਵਰਗ ਵਿਚ ਅਮਰਿੰਦਰ ਸਿੰਘ, ਰਣਵੀਰ ਸਿੰਘ, ਹਿਮਾਂਸ਼ੂ, ਹਰਸ਼ਿਤ, ਵਿਸ਼ਾਲ, ਅਕਸ਼ੇ, ਆਸ਼ੀਸ਼, ਰਿਸ਼ੂ, ਰਿਆਂਸ਼, ਯੁਧਵੀਰ, ਕ੍ਰਿਸ਼ਨਾ, ਰਮਨ ਕੁਮਾਰ, ਕਰਮਜੋਤ ਸਿੰਘ, ਅੰਮ੍ਰਿਤਪਾਲ ਸਿੰਘ, ਕਰਮਜੀਤ ਸਿੰਘ ਅਤੇ ਸਹਿਦੇਵ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਲੜਕੀਆਂ ਦੇ ਵਰਗ ਵਿਚ ਹਰਸ਼ੀਨ, ਅਵਨੀਤ, ਖੁਸ਼ਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਲੀਨ ਕੌਰ ਅਤੇ ਜਸ਼ਨ ਕੌਰ ਨੇ ਆਪੋ-ਆਪਣੇ ਉਮਰ ਵਰਗਾਂ ਵਿਚ ਪਹਿਲੇ ਸਥਾਨ ਹਾਸਲ ਕੀਤੇ। ਆਖਰ ਵਿਚ ਜੇਤੂ ਖਿਡਾਰੀਆਂ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਮਿੱਠੂ ਚੋਪੜਾ, ਲਾਲ ਸਿੰਘ ਮਣਕੂ ਅਤੇ ਕਲੱਬ ਪ੍ਰਧਾਨ ਅਮਰੀਕ ਸਿੰਘ ਵੱਲੋਂ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ, ਸਕੱਤਰ ਕ੍ਰਿਸ਼ਨ ਗੋਪਾਲ, ਬਲਵਿੰਦਰ ਸਿੰਘ ਬਬਲਾ, ਰਣਜੀਤ ਸਿੰਘ ਫੋਰਮੈਨ ਅਤੇ ਅਸ਼ੋਕ ਕਾਲੜਾ ਨੇ ਸਮਾਗਮ ਵਿਚ ਸ਼ਾਮਲ ਹੋਏ ਸਮੂਹ ਮਹਿਮਾਨਾਂ, ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਬਸੀ ਪਠਾਣਾਂ ’ਚ ਲਲਕਾਰ ਰੈਲੀ ਦੌਰਾਨ ਨਸ਼ਿਆਂ ਵਿਰੁੱਧ ਮਾਵਾਂ-ਧੀਆਂ ਦੀ ਫ਼ੌਜ ਖੜ੍ਹੀ ਕਰਨ ਦਾ ਕੀਤ... ਅਗਲੀ ਖ਼ਬਰ ਸਾਈਕਲ ਯਾਤਰਾ ਰੈਲੀ ਲਈ ਬਸੀ ਪਠਾਣਾਂ ਤੋਂ ਖੰਨੇ ਵੱਲ ਕਾਫ਼ਲਾ ਹੋਵੇਗਾ ਰਵਾਨਾ-ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।