18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਸਿਮਰਤ ਕੌਰ ਬਾਦਲ ਵਲੋਂ ਬਸੀ ਪਠਾਣਾਂ ’ਚ ਲਲਕਾਰ ਰੈਲੀ ਦੌਰਾਨ ਨਸ਼ਿਆਂ ਵਿਰੁੱਧ ਮਾਵਾਂ-ਧੀਆਂ ਦੀ ਫ਼ੌਜ ਖੜ੍ਹੀ ਕਰਨ ਦਾ ਕੀਤਾ ਐਲਾਨ

ਬਸੀ ਪਠਾਣਾਂ, 17 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਵਿਸ਼ਾਲ ਲਲਕਾਰ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੇ ਬਸੀ ਪਠਾਣਾਂ ਵਿਧਾਨ ਸਭਾ ਸੀਟ ਤੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ। ਰੈਲੀ ’ਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜਿੱਥੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ, ਉੱਥੇ ਹੀ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਮਾਵਾਂ-ਧੀਆਂ ਦੀ ਵਿਸ਼ੇਸ਼ ਫ਼ੌਜ ਤਿਆਰ ਕਰਨ ਦਾ ਵੱਡਾ ਐਲਾਨ ਕਰ ਦਿੱਤਾ।

ਅਜੀਤ ਡੈਸਕ 18-11-2026
ਬਸੀ ਪਠਾਣਾਂ, 17 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਵਿਸ਼ਾਲ ਲਲਕਾਰ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੇ ਬਸੀ ਪਠਾਣਾਂ ਵਿਧਾਨ ਸਭਾ ਸੀਟ ਤੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ। ਰੈਲੀ ’ਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜਿੱਥੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ, ਉੱਥੇ ਹੀ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਮਾਵਾਂ-ਧੀਆਂ ਦੀ ਵਿਸ਼ੇਸ਼ ਫ਼ੌਜ ਤਿਆਰ ਕਰਨ ਦਾ ਵੱਡਾ ਐਲਾਨ ਕਰ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਪਿੰਡ ਜਾਂ ਸ਼ਹਿਰ ਨਹੀਂ ਜਿੱਥੇ ਨਸ਼ਿਆਂ ਕਾਰਨ ਮਾਵਾਂ ਆਪਣੇ ਜਵਾਨ ਪੁੱਤਰ ਨਹੀਂ ਗੁਆ ਰਹੀਆਂ, ਮਾਵਾਂ ਦੀ ਉੱਜੜੀ ਗੋਦ ਅਤੇ ਨੌਜਵਾਨਾਂ ਦੀਆਂ ਬਰਬਾਦ ਹੋ ਰਹੀਆਂ ਜ਼ਿੰਦਗੀਆਂ ਪੰਜਾਬ ਲਈ ਬੇਹੱਦ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਇਸ ਕੋਹੜ ਨੇ ਪੰਜਾਬ ਦੀ ਜਵਾਨੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਨੂੰ ਖ਼ਤਮ ਕਰਨ ਲਈ ਹੁਣ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਨਸ਼ਾ ਤਸਕਰਾਂ ਦੇ ਆਮ ਆਦਮੀ ਪਾਰਟੀ ਨਾਲ ਸਬੰਧ ਸਾਹਮਣੇ ਆਉਣ ਦੇ ਦੋਸ਼ ਲੱਗਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਦੇ ਵਪਾਰੀਆਂ ਅਤੇ ਇਸ ਕਾਲੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਸਤਰੀ ਵਿੰਗ ਮਾਈ ਭਾਗੋ ਦੀਆਂ ਵਾਰਸਾਂ ਨੂੰ ਇਕ ਮੰਚ ’ਤੇ ਇਕੱਠਾ ਕਰਕੇ ਨਸ਼ਿਆਂ ਵਿਰੁੱਧ ਵਿਸ਼ੇਸ਼ ਫ਼ੌਜ ਤਿਆਰ ਕਰ ਰਿਹਾ ਹੈ। ਇਸ ਮੁਹਿੰਮ ਦਾ ਨਾਅਰਾ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਔਰਤਾਂ ਨੂੰ ਜੋੜਨ ਲਈ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀਆਂ ਮਾਵਾਂ-ਧੀਆਂ ਆਪਣੀਆਂ ਸਮੱਸਿਆਵਾਂ ਅਤੇ ਜਾਣਕਾਰੀ ਸਾਂਝੀ ਕਰ ਸਕਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਮੁਹਿੰਮ ਵਿਚ ਸਰਗਰਮੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨ ਵਾਲੀਆਂ ਬੀਬੀਆਂ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਇਸਤਰੀ ਵਿੰਗ ਦੀਆਂ ਹਲਕਾ ਇੰਚਾਰਜ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਕਥਿਤ ਤੌਰ ’ਤੇ ਸ਼ਾਮਲ ਤਸਕਰਾਂ, ਅਧਿਕਾਰੀਆਂ ਅਤੇ ਸਿਆਸੀ ਆਗੂਆਂ ਬਾਰੇ ਜਾਣਕਾਰੀ ਇਕੱਠੀ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ। ਬੀਬਾ ਬਾਦਲ ਨੇ ਕਿਹਾ ਕਿ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਅਤੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 50-50 ਕਿੱਲੋ ਕਣਕ ਦਿੱਤੀ ਜਾਵੇਗੀ ਤਾਂ ਜੋ ਮਹਿੰਗਾਈ ਦੇ ਦੌਰ ਵਿਚ ਗ਼ਰੀਬ ਪਰਿਵਾਰਾਂ ਨੂੰ ਰਾਹਤ ਮਿਲ ਸਕੇ। ਉਨ੍ਹਾਇਸ ਮੌਕੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਅਤੇ ਰਣਜੀਤ ਕੌਰ ਗੁਰੂ ਵਲੋਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰੈਲੀ ’ਚ ਭੁਪਿੰਦਰ ਕੌਰ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਐਡ. ਅਮਰਦੀਪ ਸਿੰਘ ਧਾਰਨੀ, ਸਾਬਕਾ ਲੋਕ ਸਭਾ ਮੈਂਬਰ ਸਤਵਿੰਦਰ ਕੌਰ ਧਾਲੀਵਾਲ, ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ, ਬ੍ਰਿਜੇਸ਼ਵਰ ਸਿੰਘ ਪਾਸੀਂ, ਡਾ. ਜਗਦੀਪ ਸਿੰਘ ਰਾਣਾ, ਐਸ.ਸੀ. ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ, ਰਮਨ ਗੁਪਤਾ, ਫਕੀਰ ਚੰਦ, ਰਣਜੀਤ ਸਿੰਘ ਦਮਹੇੜੀ, ਅਮਨਪਾਲ ਸਿੰਘ ਨਾਹਨਹੇੜੀ, ਕਿਕੀ ਘੁੰਮਡਗੜ੍ਹ, ਰਜਵੰਤ ਸਿੰਘ ਰਾਜੂ ਲਖਣਪੁਰ, ਕੁਲਵਿੰਦਰ ਸਿੰਘ ਬਿਲਾਸਪੁਰ, ਰਣਜੀਤ ਸਿੰਘ ਰਾਏਪੁਰ, ਬਲਵਿੰਦਰ ਰਾਏਪੁਰ, ਹਰਚੰਦ ਸਿੰਘ ਮੀਰਪੁਰ, ਅਮਰਜੀਤ ਸਿੰਘ ਗਰਚਾ, ਪਿਆਰਾ ਸਿੰਘ ਮਾਨਪੁਰ, ਗੁਰਮੀਤ ਸਿੰਘ, ਮਾਸਟਰ ਅਜੀਤ ਸਿੰਘ, ਨਸੀਬ ਕੌਰ ਮਾਹੀ, ਕਰਮਜੀਤ ਕੌਰ ਹਲਕਾ ਪ੍ਰਧਾਨ, ਬਲਜਿੰਦਰ ਕੌਰ ਬੜਵਾਲਾ, ਮੀਨੂ ਗੁਪਤਾ, ਹਰਦੀਪ ਕੌਰ ਪਾਸੀ, ਸਰਬਜੀਤ ਕੌਰ ਸਾਬਕਾ ਪ੍ਰਧਾਨ, ਸਤਿੰਦਰ ਕੌਰ ਸਿਟੀ ਸਰਕਲ ਪ੍ਰਧਾਨ, ਤਰੁਣਪ੍ਰੀਤ ਕੌਰ, ਰਮਨਦੀਪ ਕੌਰ ਜਟਾਣਾ, ਬਲਜਿੰਦਰ ਕੌਰ ਮਠਾੜੂ, ਲਖਵਿੰਦਰ ਕੌਰ, ਰਮਨਦੀਪ ਕੌਰ, ਜੋਗਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੇ ਪੋਲਟਰੀ ਫਾਰਮਾਂ ਖ਼ਿਲਾਫ਼ ਐਕਸ਼ਨ ਮੋਡ ’ਚ ਮਾਰਕੀਟ ਕਮੇਟੀ ਅਗਲੀ ਖ਼ਬਰ ਗੋਬਿੰਦਗੜ੍ਹ ਵਾਕਰਜ਼ ਕਲੱਬ ਵਲੋਂ 21ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਦੀ ਸਫ਼ਲ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।