ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਨੇ ਰਿਲੀਫ ਟੂ ਹੰਗਰ ਪ੍ਰੋਜੈਕਟ ਤਹਿਤ ਲੰਗਰ ਲਗਾਇਆ
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਕਲੱਬ ਦੇ ਪ੍ਰਧਾਨ ਲਾਇਨ ਮਨੋਜ ਹਸੀਜਾ ਦੀ ਅਗਵਾਈ ਹੇਠ, ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਨੇ ਰਿਲੀਫ ਟੂ ਹੰਗਰ ਪ੍ਰੋਜੈਕਟ ਤਹਿਤ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੋੜਵੰਦਾਂ ਲਈ ਲੰਗਰ ਲਗਾਇਆ ਜਿਸ ਦੇ ਪ੍ਰੋਜੈਕਟ ਚੇਅਰਮੈਨ ਰਾਜੂ ਗੁਪਤਾ ਸਨ। ਇਸ ਮੌਕੇ ਕਲੱਬ ਦੇ ਪ੍ਰਧਾਨ ਮਨੋਜ ਹਸੀਜਾ ਨੇ ਦੱਸਿਆ ਕਿ ਕਲੱਬ ਲਗਾਤਾਰ ਸਮਾਜਿਕ ਕੰਮਾਂ ਵਿਚ ਜੁਟਿਆ ਹੋਇਆ ਹੈ।
ਅਜੀਤ ਡੈਸਕ
18-11-2026