17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਹਿੰਦ ਦੀਆਂ ਗਊਸ਼ਾਲਾਵਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ ਗਊ ਅਸ਼ਟਮੀ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਸਰਹਿੰਦ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿਚ ਗਊ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸ਼ਹਿਰ ਨਿਵਾਸੀਆਂ ਵਲੋਂ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਸਰਹਿੰਦ ਮੰਡੀ ਤੋਂ ਪ੍ਰਾਚੀਨ ਪੰਚਮੁਖੀ ਸ਼ਿਵ ਮੰਦਰ ਰਾਧਾ ਮਾਧਵ ਗਊਸ਼ਾਲਾ ਸਰਹਿੰਦ ਸ਼ਹਿਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਗਊ ਮਾਤਾ ਨੂੰ ਤਿਲਕ ਲਗਾਇਆ ਅਤੇ ਫੁੱਲਾਂ ਦਾ ਹਾਰ ਪਾ ਕੇ ਪੂਜਾ ਅਰਚਨਾ ਕੀਤੀ ਗਈ। ਸਮਾਗਮ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਵੱਖ-ਵੱਖ ਸਿਆਸੀ ਅਤੇ ਸਮਾਜ ਸੇਵਕ ਆਗੂਆਂ ਵਲੋਂ ਸ਼ਿਰਕਤ ਕਰਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਸਰਹਿੰਦ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿਚ ਗਊ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸ਼ਹਿਰ ਨਿਵਾਸੀਆਂ ਵਲੋਂ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਸਰਹਿੰਦ ਮੰਡੀ ਤੋਂ ਪ੍ਰਾਚੀਨ ਪੰਚਮੁਖੀ ਸ਼ਿਵ ਮੰਦਰ ਰਾਧਾ ਮਾਧਵ ਗਊਸ਼ਾਲਾ ਸਰਹਿੰਦ ਸ਼ਹਿਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਗਊ ਮਾਤਾ ਨੂੰ ਤਿਲਕ ਲਗਾਇਆ ਅਤੇ ਫੁੱਲਾਂ ਦਾ ਹਾਰ ਪਾ ਕੇ ਪੂਜਾ ਅਰਚਨਾ ਕੀਤੀ ਗਈ। ਸਮਾਗਮ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਵੱਖ-ਵੱਖ ਸਿਆਸੀ ਅਤੇ ਸਮਾਜ ਸੇਵਕ ਆਗੂਆਂ ਵਲੋਂ ਸ਼ਿਰਕਤ ਕਰਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਜਿੱਥੇ ਕਮੇਟੀ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿਚ ਗਊ ਅਸ਼ਟਮੀ ਦੇ ਤਿਉਹਾਰ ਮੌਕੇ ਸਵੇਰੇ ਹਵਨ ਯੱਗ ਕਰਨ ਉਪਰੰਤ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਵੀ ਪਾਏ ਗਏ। ਜਿਸ ਵਿਚ ਮਹਿਲਾ ਸੰਕੀਰਤਨ ਮੰਡਲੀਆਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਭੰਡਾਰਾ ਅਟੁੱਟ ਵਰਤਾਇਆ ਗਿਆ। ਇਸ ਮੌਕੇ ਰਾਕੇਸ਼ ਕੁਮਾਰ, ਹੇਮਰਾਜ ਧੀਮਾਨ, ਰਜੀਵ ਸਹੋਤਾ, ਹਰਜੀਤ ਰਹਿਲ, ਆਰਤੀ ਦੇਵੀ, ਕਵਿਤਾ ਸ਼ਰਮਾ, ਕੰਚਨ ਠੁਕਰਾਲ, ਪਵਨ ਵਰਮਾ ਤੋ ਇਲਾਵਾ ਸਮੂਹ ਸ਼ਹਿਰ ਨਿਵਾਸੀ ਤੇ ਮਹਿਲਾਵਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ 20 ਤੇ 21 ਨਵੰਬਰ ਨੂੰ ਵਿਸ਼ਵ ਯੂਨੀਵਰਸਿਟੀ ਵਿਖੇ ਹੋਵੇਗੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਅਗਲੀ ਖ਼ਬਰ ਗਊ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੱਗੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।