20 ਤੇ 21 ਨਵੰਬਰ ਨੂੰ ਵਿਸ਼ਵ ਯੂਨੀਵਰਸਿਟੀ ਵਿਖੇ ਹੋਵੇਗੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕਸ ਮੀਟ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਵੈਟਰਨ ਅਥਲੈਟਿਕਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ 20 ਅਤੇ 21 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਐਥਲੈਟਿਕ ਮੀਟ ਦੇ ਸੁਚੱਜੇ ਪ੍ਰਬੰਧਾਂ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਅਜੀਤ ਡੈਸਕ
18-11-2026