18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨ ਦੀ ਹੋਈ ਕੁੱਟਮਾਰ, ਡਾਕਟਰਾਂ ਨੇ ਦਿੱਤਾ ਮ੍ਰਿਤਕ ਕਰਾਰ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਉਸ ਦੇ ਭਰਾ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤੇਕ ਕਰਾਰ ਦੇ ਦਿੱਤਾ। ਜਿਸ ਆਧਾਰ ’ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਸੁਖਵੰਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਉਸ ਦੇ ਭਰਾ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤੇਕ ਕਰਾਰ ਦੇ ਦਿੱਤਾ। ਜਿਸ ਆਧਾਰ ’ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਸੁਖਵੰਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਕੁਲਵਿੰਦਰ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਜਦੋਂ ਉਸ ਦਾ ਭਰਾ ਰਵੀਨ ਕੁਮਾਰ ਵਾਪਸ ਨਹੀਂ ਆਇਆ ਤਾਂ ਉਸ ਨੇ ਆਪਣੇ ਮਾਮੇ ਦੇ ਲੜਕੇ ਸਮੇਤ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਦੋਂ ਉਹ ਦੀਪ ਨਗਰ ਨੇੜੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਮੁਲਜ਼ਮਾਂ ਨੇ ਉਸ ਦੇ ਭਰਾ ਦੇ ਗਲ਼ ’ਚ ਪਰਨਾ ਪਾ ਕੇ ਅਤੇ ਲੱਤਾਂ ਬਾਹਾਂ ਤੋਂ ਫੜਿਆ ਹੋਇਆ ਸੀ। ਉਨ੍ਹਾਂ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਦੋਂ ਉਸ ਦੇ ਭਰਾ ਦੇ ਇਲਾਜ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਰਵੀਨ ਕੁਮਾਰ ਨੂੰ ਮਿ੍ਤਕ ਕਰਾਰ ਦੇ ਦਿੱਤਾ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ ’ਚ ਪਈ ਝੋਨੇ ਦੀ ਫ਼ਸਲ ਦੀ ਖ਼ਰੀਦ ਤੁਰੰਤ ਸ਼ੁਰੂ ਕਰੇ-ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਭਾਰਤੀ ਕਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।