19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਵੀ ਕੀਤੇ ਜਾ ਰਹੇ ਹਨ ਕਾਰਜ-ਜਥੇਦਾਰ ਰਿਆ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ, ਉੱਥੇ ਹੀ ਮਨੁੱਖਤਾ ਦੀ ਭਲਾਈ ਲਈ ਵੀ ਲਗਾਤਾਰ ਭਲਾਈ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾਂ ਤਹਿਤ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਲਈ ਵੀ ਮਾਲੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ।

ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ, ਉੱਥੇ ਹੀ ਮਨੁੱਖਤਾ ਦੀ ਭਲਾਈ ਲਈ ਵੀ ਲਗਾਤਾਰ ਭਲਾਈ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾਂ ਤਹਿਤ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਲਈ ਵੀ ਮਾਲੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਇਕ ਲੋੜਵੰਦ ਵਿਦਿਆਰਥਣ ਨੂੰ ਕਾਲਜ ਦੀ ਫ਼ੀਸ ਵਜੋਂ ਚੈੱਕ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨ ਲਈ ਵੀ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਧਰਮ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਇਸੇ ਮਹਾਨ ਸਿਧਾਂਤ ’ਤੇ ਪਹਿਰਾ ਦਿੰਦਿਆਂ ਸ਼੍ਰੋਮਣੀ ਕਮੇਟੀ ਵਲੋਂ ਜਿੱਥੇ ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ, ਉੱਥੇ ਹੀ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਵੀ ਸਮੇਂ-ਸਮੇਂ ’ਤੇ ਭਲਾਈ ਦੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਹੀ ਸਿੱਖੀ ਦਾ ਅਸਲ ਸਿਧਾਂਤ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਦਿਸ਼ਾ ਵਿਚ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਹਰਜੀਤ ਸਿੰਘ ਰਿਕਾਰਡ ਕੀਪਰ, ਇਕਬਾਲ ਸਿੰਘ ਅੰਟਤਾਰ, ਵਿਦਿਆਰਥਣ ਰਮਨਦੀਪ ਕੌਰ ਵੀਂ ਹਾਜ਼ਰ ਸਨ।
ਪਿਛਲੀ ਖ਼ਬਰ ਨਿਤਿਨ ਨਬੀਨ ਦਾ ਆਦਮਪੁਰ ਹਵਾਈ ਅੱਡੇ ’ਤੇ ਜਗਦੀਪ ਚੀਮਾ ਵਲੋਂ ਸਵਾਗਤ ‘ ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਪਹੁ... ਅਗਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਸ਼੍ਰੋ.ਅ.ਦਲ (ਬ) ਨੂੰ ਸਮਰਥਨ ਦੇਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ-ਸ਼ਿਵਦਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।